ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ)-ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹਲਕਾ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਪਹਿਲਾ ਦਾ ਇਨਾਮ ਖਿੰਡਾ ਬ੍ਰਦਰਜ਼ ਸ਼ਾਲਾਪੁਰ ਵਾਲਿਆਂ ਵਲੋਂ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਸ਼ਾਲਾਪੁਰ ਨੇ ਦੱਸਿਆ ਕਿ ਕਬੱਡੀ ਕੱਪ ਦਾ ਪਹਿਲਾ ਇਨਾਮ ਖਿੰਡਾ ਬ੍ਰਦਰਜ਼ ਦੇ ਸਤਪਾਲ ਸਿੰਘ ਖਿੰਡਾ ਜਰਮਨੀ, ਮਨਜੀਤ ਸਿੰਘ ਸ਼ਾਲਾਪੁਰੀ ਯੂ.ਕੇ., ਸੁਖਵਿੰਦਰ ਸਿੰਘ ਖਿੰਡਾ ਅਤੇ ਸੁਖਮਨ ਸਿੰਘ ਖਿੰਡਾ ਵੱਲੋਂ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਕਬੱਡੀ ਕੱਪ ਵਿਚ ਕਬੱਡੀ ਦੀਆਂ 8 ਕਲੱਬਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿਚ ਨਾਮੀ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਕਬੱਡੀ ਕੱਪ ਵਿਚ ਪ੍ਰਵਾਸੀ ਭਾਰਤੀ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ ਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਸਰਪ੍ਰਸਤ ਬਲਦੇਵ ਸਿੰਘ ਪਰਮਜੀਤਪੁਰ ਸਾਬਕਾ ਚੇਅਰਮੈਨ, ਨਰਿੰਦਰ ਸਿੰਘ ਖਿੰਡਾ, ਚੇਅਰਮੈਨ ਮਾਰਕਫੈੱਡ ਗੁਰਚਰਨ ਸਿੰਘ ਬਿੱਟੂ ਜੈਨਪੁਰ, ਲਾਵਪ੍ਰੀਤ ਸਿੰਘ ਪੀਏ, ਜਸਕਮਲ ਸਿੰਘ ਤਲਵੰਡੀ ਚੌਧਰੀਆਂ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ ਤੇ ਸੋਨੰੂ ਰਾਮੇ ਆਦਿ ਹਾਜ਼ਰ ਸਨ |