17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵਰਕਰਾਂ ਦਾ ਸਨਮਾਨ <br/>

ਅਜੀਤ ਡੈਸਕ 22-10-2025
ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਮੋਨਾ ਘਈ ਦੀ ਅਗਵਾਈ ਹੇਠ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਮਨਾਉਂਦਿਆਂ ਸਕੂਲ ਕੈਂਪਸ ਵਿਚ ਕੰਮ ਕਰਦੀਆਂ ਵਰਕਰਾਂ ਨੂੰ ਰਾਸ਼ਨ ਅਤੇ ਸੁੰਦਰ ਗਿਫ਼ਟਸ ਦਾਨ ਕੀਤੇ ਗਏ | ਇਸ ਦੀਵਾਲੀ ਉੱਤਸਵ ਲਈ ਕੱਪੜੇ ਅਤੇ ਰਾਸ਼ਨ ਬੱਚਿਆਂ ਦੁਆਰਾ ਹੀ ਡੋਨੇਟ ਕੀਤੇ ਗਿਆ | ਪਿ੍ੰਸੀਪਲ ਮੋਨਾ ਘਈ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮੈਨੇਜਮੈਂਟ ਵੱਲੋਂ ਮਿਲਕੇ ਪਿਛਲੇ ਮਹੀਨਿਆਂ ਵਿਚ ਖ਼ਰਾਬ ਮੌਸਮ ਅਤੇ ਹੜ੍ਹਾਂ ਦੀ ਮਾਰ ਝੱਲ ਚੁੱਕੇ ਕਈ ਪਰਿਵਾਰਾਂ ਲਈ ਛੋਟੀ ਜਿਹੀ ਮਦਦ ਕਰਨ ਦਾ ਉਪਰਾਲਾ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੂੰ ਰਸੋਈ ਦਾ ਰਾਸ਼ਨ ਅਤੇ ਸੁੰਦਰ ਕੱਪੜੇ ਦਾਨ ਕੀਤੇ ਗਏ ਤਾਂ ਜੋ ਉਨ੍ਹਾਂ ਦੇ ਘਰ ਖ਼ੁਸ਼ੀਆਂ ਦਾ ਦੀਪ ਹਮੇਸ਼ਾ ਜਗਦਾ ਰਹੇ ਅਤੇ ਦੀਵਾਲੀ ਦਾ ਇਹ ਪਵਿੱਤਰ ਤਿਉਹਾਰ ਸਭ ਲਈ ਖ਼ੁਸ਼ੀਆਂ ਲੈ ਕੇ ਆਵੇ | ਪਿ੍ੰ. ਮੋਨਾ ਘਈ ਵਲੋਂ ਸਭ ਨੂੰ ਵਾਤਾਵਰਨ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕਰਦਿਆਂ ਗ਼ਰੀਨ ਅਤੇ ਈਕੋ ਫਰੈਂਡਲੀ ਦੀਵਾਲੀ ਮਨਾਉਣ ਦਾ ਸੁਨੇਹਾ ਵੀ ਦਿੱਤਾ | ਇਸ ਸਮੇਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਅਤੇ ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਸਭ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਵਲੋਂ ਇਸ ਦੀਵਾਲੀ ਉੱਤਸਵ ਦੀ ਸ਼ਾਨਦਾਰ ਸਫ਼ਲਤਾ ਲਈ ਪਿ੍ੰਸੀਪਲ ਮੋਨਾ ਘਈ ਨੂੰ ਮੁਬਾਰਕਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਗਗਨਦੀਪ ਕੌਰ ਜੱਜ, ਮੈਨੇਜਮੈਂਟ ਮਨਜੀਤ ਕੌਰ ਜੱਜ ਤੇ ਪ੍ਰਗਟ ਸਿੰਘ ਜੱਜ ਤੇ ਸਕੂਲ ਕੋਰਆਰਡੀਨੇਟਰਸ, ਹਾਊਸ ਇੰਚਾਰਜ, ਐਕਟੀਵਿਟੀ ਇੰਚਾਰਜ, ਅਤੇ ਸਟਾਫ਼ ਮੈਂਬਰ ਵੀ ਇਸ ਪ੍ਰੋਗਰਾਮ ਵਿਚ ਮੌਜੂਦ ਸਨ |

ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਕਬੱਡੀ ਕੱਪ ਦਾ ਪਹਿਲਾ ਇਨਾਮ ਖਿੰਡਾ ਬ੍ਰਦਰਜ਼ ਸ਼ਾਲਾਪੁਰ ਵਲੋਂ ਦਿੱਤਾ ਜਾਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।