17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਵਾਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ <br/>

ਅਜੀਤ ਡੈਸਕ 22-10-2025
ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਸਵਾਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ ਕਪੂਰਥਲਾ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀ ਪਿ੍ੰਸੀਪਲ ਅਮਨਦੀਪ ਕੌਰ ਮੁੱਖ ਮਹਿਮਾਨ ਵਜੋਂ ਤੇ ਐੱਲ.ਆਈ.ਸੀ. ਦੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਉਨ੍ਹਾਂ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਗਰੀਨ ਦੀਵਾਲੀ ਮਨਾਉਣ ਲਈ ਪੇ੍ਰਰਿਤ ਕੀਤਾ | ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪ੍ਰਦੂਸ਼ਣ ਰਹਿਤ ਵਾਤਾਵਰਨ ਲਈ ਗਰੀਨ ਪਟਾਕੇ ਹੀ ਚਲਾਏ ਜਾਣ | ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਜਿੰਨਾ ਅਸੀਂ ਕੁਦਰਤ ਦਾ ਸਤਿਕਾਰ ਕਰਾਂਗੇ ਉਨ੍ਹਾਂ ਹੀ ਨਿਰੋਗ ਜੀਵਨ ਬਤੀਤ ਕਰ ਸਕਾਂਗੇ | ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ ਭੰਗੜਾ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਇਕ ਨਾਟਕ ਪੇਸ਼ ਕੀਤਾ | ਇਸਤੋਂ ਪਹਿਲਾਂ ਵਿਦਿਆਰਥੀਆਂ ਨੇ ਰੰਗੋਲੀ ਬਣਾਕੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ | ਸਕੂਲ ਦੀ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਤੋਹਫ਼ੇ ਤਕਸੀਮ ਕੀਤੇ | ਇਸ ਮੌਕੇ ਰਜੀਵ ਸੂਦ, ਅਧਿਆਪਕਾ ਸੰਯੋਗਿਤਾ, ਸਿਮਰਨ, ਮਨਪ੍ਰੀਤ ਕੌਰ, ਪੂਜਾ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਰੰਗੋਲੀ ਮੁਕਾਬਲੇ 'ਚ ਤੀਜਾ ਸਥਾਨ ਲਿਆ <br/> ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।