ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥਣਾਂ ਨੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੰਗੋਲੀ ਦੇ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਕਲਾਤਮਿਕ ਹੁਨਰ ਦਾ ਪ੍ਰਗਟਾਵਾ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਜ਼ਿਲ੍ਹਾ ਕਪੂਰਥਲਾ ਦੇ 16 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੀ ਆਰਟ ਅਧਿਆਪਕਾ ਕਿਰਨਜੀਤ ਅਟਵਾਲ ਦੀ ਸਖ਼ਤ ਮਿਹਨਤ ਸਦਕਾ ਸਕੂਲ ਦੇ ਵਿਦਿਆਰਥਣਾਂ ਇਸ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਿਚ ਸਫ਼ਲ ਹੋਈਆਂ |