ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ <br/>
ਅਜੀਤ ਡੈਸਕ
22-10-2025
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਦੇਵ ਸਿੰਘ ਅਤੇ ਭਾਈ ਬਲਦੇਵ ਸਿੰਘ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕÏਰ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦੇ ਹੋਏ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਦੀਪਮਾਲਾ ਕੀਤੀ ਗਈ¢ ਇਸ ਮੌਕੇ ਰਜਿੰਦਰ ਸਿੰਘ ਸਾਬਕਾ ਐੱਸ.ਐੱਸ.ਪੀ., ਨਿਰੰਜਨ ਸਿੰਘ ਪ੍ਰਧਾਨ ਸਾਬਕਾ ਡਾਇਰੈਕਟਰ ਈ.ਡੀ. ਤੋਂ ਇਲਾਵਾ ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਬੰਧਕ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੁਲ ਤਾਰਨ ਸਿੰਘ ਅਨੰਦ, ਜੋਗਿੰਦਰ ਸਿੰਘ ਗੂੰਬਰ, ਡਾ. ਐੱਚ.ਐਮ. ਹੁਰੀਆ, ਕੰਵਲਜੀਤ ਸਿੰਘ ਕੋਛੜ, ਤੇਜਬੀਰ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਐੱਚ.ਐੱਸ. ਭਸੀਨ, ਪਰਮਿੰਦਰ ਸਿੰਘ, ਮਨਮੀਤ ਸਿੰਘ ਸੋਢੀ ਅਤੇ ਹੋਰ ਪ੍ਰਮੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ
ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਬੰਦੀ ਛੋੜ ਦਿਵਸ ਦੇ ਸੰਬੰਧ 'ਚ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ¢ ਸਜੇ ਦੀਵਾਨ ਵਿਚ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਗਿਆਨੀ ਮਨਜੀਤ ਸਿੰਘ ਅਤੇ ਗਿਆਨੀ ਜਸਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਜਰਨਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਬਾਖ਼ੂਬੀ ਨਿਭਾਉਂਦੇ ਹੋਏ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ¢ ਪ੍ਰਧਾਨ ਚਰਨਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ¢ਇਸ ਮੌਕੇ ਖ਼ਜ਼ਾਨਚੀ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਬਲਬੀਰ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਦੂਲ ਸਿੰਘ, ਗੁਰਮਿੰਦਰ ਸਿੰਘ ਗੋਮਾ, ਸਰਬਜੀਤ ਸਿੰਘ, ਮਨਵਿੰਦਰ ਸਿੰਘ ਸਹਿਗਲ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ ¢