17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 22-10-2025
ਨਡਾਲਾ, 21 ਅਕਤੂਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਖਗੋਲ ਵਿਗਿਆਨੀ ਡਾਕਟਰ ਏ. ਪੀ. ਜੇ. ਅਬਦੁਲ ਕਲਾਮ ਦੇ 95ਵੇਂ ਜਨਮ ਦਿਨ ਨੂੰ ਸਮਰਪਿਤ ਪੰਦਰਵਾੜੇ ਦੇ ਆਖ਼ਰੀ ਦਿਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਇੰਸ ਅਧਿਆਪਕਾਂ ਦੀ ਯੋਗ ਅਗਵਾਈ ਅਧੀਨ ਸਾਇੰਸ ਪ੍ਰਦਰਸ਼ਨੀ ਦਾ ਸਫ਼ਲ ਆਯੋਜਨ ਕੀਤਾ ਗਿਆ, ਜਿਸ ਵਿਚ ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੇ ਸਖ਼ਤ ਮਿਹਨਤ ਨਾਲ ਵੱਖ-ਵੱਖ ਤਰ੍ਹਾਂ ਦੇ ਵਰਕਿੰਗ ਅਤੇ ਨਾਨ ਵਰਕਿੰਗ ਮਾਡਲ ਤਿਆਰ ਕੀਤੇ ਜਿਨ੍ਹਾਂ ਨੂੰ ਸਕੂਲ ਦੇ ਖੁੱਲ੍ਹੇ ਵਿਹੜੇ ਵਿਚ ਵਿਦਿਆਰਥੀਆਂ ਲਈ ਅਤੇ ਮਹਿਮਾਨਾਂ ਲਈ ਪ੍ਰਦਰਸ਼ਿਤ ਕੀਤਾ ਗਿਆ | ਇਸ ਪ੍ਰਦਰਸ਼ਨੀ ਵਿਚ ਮੋਤਾ ਸਿੰਘ ਸਰਾਏ ਜੋ ਕਿ ਇੰਗਲੈਂਡ ਵਿਚ ਇੱਕ ਬਹੁਤ ਹੀ ਸਫਲ ਜੀਵਨ ਜੀ ਰਹੇ ਹਨ ਅਤੇ ਪੰਜਾਬ ਪੰਜਾਬੀਅਤ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਦੇ ਇਸ ਉੱਦਮ ਦੀ ਪ੍ਰਸੰਸਾ ਕੀਤੀ ਅਤੇ ਸਕੂਲ ਮੈਨੇਜਮੈਂਟ ਨੰੂ ਮੁਬਾਰਕਬਾਦ ਕਿਹਾ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲਿਆਂ ਵਿਚ ਅੱਵਲ ਰਹੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ | ਅਖੀਰ ਵਿਚ ਮੁੱਖ ਮਹਿਮਾਨ ਅਤੇ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਕੁਲਵਿੰਦਰ ਸਿੰਘ ਸਰਾਏ, ਸੁਰਿੰਦਰ ਸਿੰਘ ਸਾਹੀ, ਗੁਰਵਿੰਦਰ ਸਿੰਘ ਘੁੰਮਣ, ਜਗਜੀਤ ਸਿੰਘ ਘੁੰਮਣ, ਰਤਨ ਸਿੰਘ ਸੰਧੂ, ਅੰਮਿ੍ਤਪਾਲ ਸਿੰਘ, ਸੰਤ ਬਾਬਾ ਮਾਝਾ ਸਿੰਘ ਕਰਮਜੋਤ ਪਬਲਿਕ ਸਕੂਲ ਮਕਸੂਦਪੁਰ ਦੇ ਪਿ੍ੰਸੀਪਲ ਗਗਨਦੀਪ ਕੌਰ, ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭਟਨੂਰਾਂ ਦੇ ਪਿ੍ੰਸੀਪਲ ਸੰਗੀਤ ਕੁਮਾਰ ਸ਼ਾਮਲ ਸਨ | ਇਸ ਮੌਕੇ ਸਕੂਲ ਚੇਅਰਮੈਨ ਡਾਕਟਰ ਆਸਾ ਸਿੰਘ ਘੁੰਮਣ, ਸਕੂਲ ਐੱਮ. ਡੀ. ਸਵਰਨ ਕੌਰ, ਪਿੰ੍ਰਸੀਪਲ ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਰਜਨੀ ਅਰੋੜਾ, ਜੋਤੀ ਖੱਖ, ਜਸਬੀਰ ਕੌਰ, ਸੋਹਨਜੀਤ ਕੌਰ, ਸਾਇੰਸ ਅਧਿਆਪਕਾ ਕੀਰਤੀ ਸ਼ਰਮਾ, ਸੁਮਨ ਲਤਾ, ਪਲਵਿੰਦਰ ਕੌਰ, ਸਰਬਜੀਤ ਕਲਸੀ, ਦੀਪਤੀ ਹਾਂਡਾ, ਸਾਹਿਲ ਭਾਟੀਆ ਤੇ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ 'ਚ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।