17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 22-10-2025
ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ)-ਗੁਰਦੁਆਰਾ ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀਆਂ ਵਲੋਂ ਬੰਦੀ ਛੋੜ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਬੀਬੀ ਤੇਜਿੰਦਰ ਕੌਰ ਖ਼ਾਲਸਾ ਜਾਂਗਲੇ ਵਾਲਿਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਦਿਆਂ ਬੀਰ ਰਸੀ ਵਾਰਾਂ ਨਾਲ ਨਿਹਾਲ ਕੀਤਾ | ਇਸ ਤੋਂ ਪਹਿਲਾਂ ਸਵੇਰ ਤੋਂ ਹੀ ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਢਾਡੀ ਅਤੇ ਰਾਗੀ ਜਥਿਆਂ ਦਾ ਸਨਮਾਨ ਕੀਤਾ ਗਿਆ | ਇਨ੍ਹਾਂ ਸਮਾਗਮਾਂ ਦੌਰਾਨ ਇਲਾਕੇ ਦੀਆਂ ਸੰਗਤਾਂ ਵੱਧ ਚੜ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ਸੰਗਤਾਂ ਲਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਸਰਪ੍ਰਸਤ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਸੇਮ ਸਿੰਘ, ਪ੍ਰਧਾਨ ਪਿਆਰਾ ਸਿੰਘ, ਮਾਸਟਰ ਗੁਰਬਚਨ ਸਿੰਘ,ਚਰਨ ਸਿੰਘ ਕੌੜਾ, ਸਾਬਕਾ ਸਰਪੰਚ ਜਸਵਿੰਦਰ ਕੌਰ ਟਿੱਬਾ, ਸਾਬਕਾ ਸਰਪੰਚ ਸੂਰਤ ਸਿੰਘ ਅਮਰਕੋਟ,ਮਾਸਟਰ ਗੁਰਮੇਜ ਸਿੰਘ, ਮਾਸਟਰ ਕੇਵਲ ਸਿੰਘ ਬੂਲਪੁਰ, ਗਿਆਨੀ ਜਸਪਾਲ ਸਿੰਘ ਜਾਂਗਲਾ, ਡਾਕਟਰ ਭਜਨ ਸਿੰਘ, ਕੁਲਵੰਤ ਸਿੰਘ ਸੂਲਾ, ਸਰਵਨ ਸਿੰਘ ਚੰਦੀ, ਅਜੀਤ ਸਿੰਘ ਸ਼ਿਕਾਰਪੁਰ, ਕਰਨੈਲ ਸਿੰਘ, ਰਣਜੀਤ ਸਿੰਘ ਬੂਲਪੁਰ, ਕੇਵਲ ਸਿੰਘ, ਬਲਦੇਵ ਸਿੰਘ ਜਾਂਗਲਾ, ਹਰਵਿੰਦਰ ਸਿੰਘ ਟੁਰਨਾ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡਾਂ 'ਚ ਪੰਜਾਬੀ ਵਿਰਸਾ ਟਰੱਸਟ ਵਲੋਂ ਲਾਇਬ੍ਰੇਰੀਆਂ ਖੋਲ੍ਹਣ ਦੀ ਪਹਿਲ ਕਦਮੀ <br/> ਅਗਲੀ ਖ਼ਬਰ ਬਾਜ਼ਾਰ 'ਚ ਦੀਵਾਲੀ ਮੌਕੇ ਲੱਗੀਆਂ ਭਾਰੀ ਰੌਣਕਾਂ, ਪਟਾਕਿਆਂ ਤੇ ਮਠਿਆਈਆਂ ਨਾਲ ਸਜੀਆਂ ਦੁਕਾਨਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।