19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜਥੇਦਾਰ ਮੰਨਣ ਤੇ ਜਥੇਦਾਰ ਕਾਹਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ <br/>

ਅਜੀਤ ਡੈਸਕ 22-10-2025
ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ ਤੇ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਉਨ੍ਹਾਂ ਦਾ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਯਾਦਗਾਰੀ ਤਸਵੀਰ ਭੇਂਟ ਕਰਕੇ ਸਨਮਾਨ ਕੀਤਾ | ਉਪਰੰਤ ਮੁੱਖ ਸਕੱਤਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਵੱਖ-ਵੱਖ ਸਭਾ ਸੁਸਾਇਟੀਆਂ ਨੂੰ ਗੁਰੂ ਕਾ ਲੰਗਰ ਲਗਾਉਣ ਲਈ ਗੁਰਦੁਆਰਾ ਕੰਪਲੈਕਸ ਅੰਦਰ ਲਿਖਤੀ ਤੌਰ ਤੇ ਜਗ੍ਹਾ ਵੰਡਣ ਦਾ ਆਦੇਸ਼ ਕੀਤਾ ਤਾਂ ਜੋ ਬਾਅਦ ਵਿਚ ਕਿਸੇ ਦਾ ਆਪਸੀ ਰੇੜਕਾ ਨਾ ਰਹੇ | ਇਸ ਮੌਕੇ ਭਾਈ ਹਰਜੀਤ ਸਿੰਘ ਪ੍ਰਚਾਰਕ ਜ਼ਿਲ੍ਹਾ ਨਿਗਰਾਨ, ਭਾਈ ਦਿਆਲ ਸਿੰਘ ਮੁੱਖ ਰਾਗੀ, ਬੀਬੀ ਬਲਜੀਤ ਕੌਰ ਕਮਾਲਪੁਰ, ਪਵਨਦੀਪ ਸਿੰਘ ਰਿਕਾਰਡ ਕੀਪਰ, ਜਰਨੈਲ ਸਿੰਘ ਅਕਾਉਟੈਂਟ, ਹਰਪ੍ਰੀਤ ਸਿੰਘ ਸਹਾਇਕ ਰਿਕਾਰਡ ਕੀਪਰ, ਜਸਵਿੰਦਰ ਸਿੰਘ ਖ਼ਜ਼ਾਨਚੀ, ਜਗੀਰ ਸਿੰਘ ਡਰਾਈਵਰ, ਹਰਦਿਆਲ ਸਿੰਘ ਤੇ ਮੋਹਨ ਸਿੰਘ ਪਿ੍ੰਸੀਪਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਸੁਲਤਾਨਪੁਰ ਲੋਧੀ 'ਚ 8 ਕਰੋੜ ਦੀ ਲਾਗਤ ਨਾਲ 26 ਖੇਡ ਸਟੇਡੀਅਮ ਉਸਾਰੇ ਜਾਣਗੇ- ਸੱਜਣ ਸਿੰਘ ਚੀਮਾ ਅਗਲੀ ਖ਼ਬਰ ਪਿੰਡਾਂ 'ਚ ਪੰਜਾਬੀ ਵਿਰਸਾ ਟਰੱਸਟ ਵਲੋਂ ਲਾਇਬ੍ਰੇਰੀਆਂ ਖੋਲ੍ਹਣ ਦੀ ਪਹਿਲ ਕਦਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।