ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>
ਅਜੀਤ ਡੈਸਕ
22-10-2025
ਮੀਰੀ ਪੀਰੀ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ
ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਚੋਕ ਬਜਾਜ ਭੱਠਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸੁਨੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਨੇ ਬਹੁਤ ਸੁੰਦਰ ਤਰੀਕੇ ਨਾਲ ਆਪਣੀਆਂ ਕਲਾਸਾਂ ਨੂੰ ਸਜਾਇਆ | ਇਸ ਮੌਕੇ ਤੇ ਕਲਾਸਾਂ ਨੂੰ ਸਜਾਉਣ ਅਤੇ ਰੰਗੋਲੀ ਬਣਾਉਣ ਦੀ ਪ੍ਰਤੀਯੋਗਤਾ ਵੀ ਕਰਵਾਈ ਗਈ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀ ਤੇ ਹੋਰ ਹਾਜ਼ਰ ਸਨ |
ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦੀਵਾਲੀ ਮਨਾਈ
ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਾਸ਼ਣ ਦੇ ਕੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ | ਇਸ ਮੌਕੇ ਇੰਟਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੇ ਬਹੁਤ ਹੀ ਸੋਹਣੀਆਂ ਰੰਗੋਲੀਆਂ ਬਣਾਈਆਂ | ਖ਼ਾਸ ਤੌਰ ਤੇ ਬੱਚਿਆਂ ਵਲੋਂ ਔਰਤਾਂ ਦੇ ਸਸ਼ਕਤੀਕਰਨ, ਵਿਗਿਆਨ ਅਤੇ ਪੰਜਾਬ ਦੀ ਚੜ੍ਹਦੀ ਕਲਾ ਦੀਆਂ ਰੰਗੋਲੀਆਂ ਬਣਾਈਆਂ ਗਈਆਂ | ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਅਤੇ ਪਿ੍ੰਸੀਪਲ ਜਸਪ੍ਰੀਤ ਕੌਰ ਵੱਲੋਂ ਬੱਚਿਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਦੀਵਾਲੀ ਦਾ ਤਿਉਹਾਰ ਇਸ ਗੱਲ ਦਾ ਪ੍ਰਤੀਕ ਹੈ ਕਿ ਹਮੇਸ਼ਾ ਅਹੰਕਾਰ ਦੇ ਉੱਤੇ ਸਚਾਈ ਦੀ ਜਿੱਤ ਹੁੰਦੀ ਹੈ ਤੇ ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਵੀ ਖ਼ਤਮ ਕਰਦੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਅੰਦਰ ਚੰਗੀਆਂ ਆਦਤਾਂ ਦਾ ਪ੍ਰਸਾਰ ਕਰਨਾ ਚਾਹੀਦਾ ਹੈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਯੰਗ ਪੈਟਲਸ ਪਬਲਿਕ ਸਕੂਲ ਵਿਖੇ ਦੀਵਾਲੀ ਮਨਾਈ
ਯੰਗ ਪੈਟਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀ ਖੂਬਸੂਰਤ ਰੰਗੋਲੀਆਂ ਬਣਾਈਆਂ ਤੇ ਕਲਾਸਾਂ ਨੂੰ ਕਾਗਜ਼ ਦੀ ਲੜੀਆਂ ਤੇ ਚਾਰਟ ਬਣਾ ਕੇ ਸਜਾਇਆ | ਸਕੂਲ ਦੀ ਪਿ੍ੰਸੀਪਲ ਰਜਵਿੰਦਰ ਕੌਰ ਅਤੇ ਸੀਨੀਅਰ ਸਟਾਫ਼ ਮੈਂਬਰਾਂ ਨੇ ਕਲਾਸਾਂ ਦੀ ਸਜਾਵਟ ਵੇਖ ਕੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ ਤੇ ਇਹ ਸੰਦੇਸ਼ ਦਿੱਤਾ ਕੇ ਸਾਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤੇ ਜਿਹੜੇ ਪੈਸਿਆਂ ਨਾਲ ਪਟਾਕੇ ਖ਼ਰੀਦਣੇ ਹਨ ਉਹਨਾ ਦੀ ਜਗ੍ਹਾ ਜਿਵੇਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਮੁਕਤ ਕਰਾਇਆ ਸੀ ਉਸੇ ਤਰ੍ਹਾਂ ਸਾਨੂੰ ਵੀ ਗ਼ਰੀਬਾਂ ਅਤੇ ਜ਼ਰੂਰਤਮੰਦਾਂ ਦੀ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਤੇ ਮਨਬੀਰ ਕੌਰ, ਸੁਖਵਿੰਦਰ ਸਿੰਘ, ਬੌਬੀ ਸਿੰਘ, ਪੁਸ਼ਕਰ ਭਾਟੀਆ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ |