23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸੰਬੰਧੀ 13 ਵਿਰੁੱਧ ਕੇਸ ਦਰਜ

ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਸਡਾਨਾ) -ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ 13 ਵਿਅਕਤੀਆਂ ਵਿਰੁੱਧ ਤਿੰਨ ਵੱਖ-ਵੱਖ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਸੁਖਦੇਵ ਸਿੰਘ ਇੰਸਪੈਕਟਰ ਨਗਰ ਪੰਚਾਇਤ ਢਿਲਵਾਂ ਦੀ ਸ਼ਿਕਾਇਤ 'ਤੇ ਵਰਿਆਮ ਸਿੰਘ, ਨਛੱਤਰ ਸਿੰਘ, ਕੁਲਦੀਪ ਸਿੰਘ ਤੇ ਹਰਦੀਪ ਸਿੰਘ ਵਾਸੀਆਨ ਖੁਖਰੈਣ ਵਿਰੁੱਧ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ | ਦੂਸਰੇ ਮਾਮਲੇ ਤਹਿਤ ਚਰਨੋ, ਸ਼ਰਨੋ, ਸੁੱਖਾ ਸਿੰਘ, ਸੁੱਚਾ ਸਿੰਘ, ਕਰਨੈਲ ਸਿੰਘ ਵਾਸੀਆਨ ਖੁਖਰੈਣ ਵਿਰੱੁਧ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਕੇਸ ਦਰਜ ਹੋਇਆ ਤੇ ਤੀਸਰੇ ਮਾਮਲੇ ਵਿਚ ਖੁਖਰੈਣ ਦੇ ਹੀ ਵਸਨੀਕ ਸਤਨਾਮ ਸਿੰਘ, ਗੁਰਨਾਮ ਸਿੰਘ, ਸੁਖਰਾਜ ਸਿੰਘ ਤੇ ਲਖਬੀਰ ਸਿੰਘ ਵਿਰੁੱਧ ਇੰਸਪੈਕਟਰ ਸੁਖਦੇਵ ਸਿੰਘ ਨਗਰ ਪੰਚਾਇਤ ਢਿਲਵਾਂ ਦੀ ਸ਼ਿਕਾਇਤ 'ਤੇ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਕੇਸ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਇਕ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।