23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗ਼ਦਰੀ ਬਾਬਿਆਂ ਦੇ ਮੇਲੇ ਵਿਚ ਲਿਟਲ ਏਾਜਲਸ ਕੋ ਐਡ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਕਰਵਾਏ ਜਾ ਰਹੇ 34ਵੇਂ ਮੇਲਾ ਗਦਰੀ ਬਾਬਿਆਂ ਵਿਚ ਦੇਸ਼ ਭਗਤਾਂ ਸਬੰਧੀ ਕਰਵਾਏ ਕੁਇਜ਼ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਪਰਮਵੀਰ ਸਿੰਘ, ਵੀਹਾ ਕੁਮਾਰੀ ਤੇ ਖ਼ੁਸ਼ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ 10ਵੀਂ ਜਮਾਤ ਦੇ ਵਿਦਿਆਰਥੀ ਨਿਤੀਸ਼ ਕਾਂਤ ਨੇ ਪੋਰਟਰੇਟ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦਕਿ 6ਵੀਂ ਜਮਾਤ ਦੇ ਵਿਦਿਆਰਥੀ ਸਿਧਾਰਥ ਨੇ ਡਰਾਇੰਗ ਮੁਕਾਬਲੇ ਵਿਚ ਹੌਂਸਲਾ ਅਫਜਾਈ ਇਨਾਮ ਪ੍ਰਾਪਤ ਕੀਤਾ | ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇੱਥੇ ਵਰਨਣਯੋਗ ਹੈ ਕਿ ਕੁਇਜ਼ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਸੀ |
ਪਿਛਲੀ ਖ਼ਬਰ ਭੁਲੱਥ ਵਿਖੇ ਮਾਤਾ ਤੁਲਸੀ ਜੀ ਦਾ ਵਿਆਹ ਸਮਾਗਮ ਅੱਜ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ 4 ਤੇ 5 ਨਵੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਬੰਦ ਰਹੇਗੀ-ਆੜ੍ਹਤੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।