23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਕਰਵਾਇਆ ਅੰਤਰ ਹਾਊਸ ਕੁਇਜ਼ ਮੁਕਾਬਲਾ

ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਲੋਂ ਅੰਤਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਚਾਰ ਪੜਾਵਾਂ ਵਿਚ ਹੋਏ ਇਸ ਮੁਕਾਬਲੇ ਵਿਚ ਵਿਦਿਆਰਥੀਆਂ ਦੇ ਗਿਆਨ, ਉਨ੍ਹਾਂ ਦੀ ਸੋਚ ਤੇ ਟੀਮ ਵਰਕ ਦੀ ਪਰਖ ਕੀਤੀ ਗਈ | ਇਸ ਮੁਕਾਬਲੇ ਵਿਚ ਰਵਿੰਦਰ ਨਾਥ ਟੈਗੋਰ ਹਾਊਸ ਨੇ ਪਹਿਲਾ, ਡਾ. ਰਾਧਾ ਕ੍ਰਿਸ਼ਨਨ ਹਾਊਸ ਨੇ ਦੂਜਾ ਤੇ ਵਿਵੇਕਾਨੰਦ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨੇ ਅੰਤਰ ਹਾਊਸ ਕੁਇਜ਼ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖਾਰ ਲਿਆਉਂਦੇ ਹਨ | ਸਕੂਲ ਦੀ ਪਿੰ੍ਰਸੀਪਲ ਪਰਮਿੰਦਰ ਕੌਰ ਨੇ ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 46ਵੀਆਂ ਮਿੰਨੀ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, ਇੱਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।