16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਹਿੰਦੂ ਕੰਨਿਆ ਕਾਲਜ 'ਚ ਸਰਦਾਰ ਪਟੇਲ ਦਾ ਜਨਮ ਦਿਨ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ

ਅਜੀਤ ਡੈਸਕ 02-11-2025
ਕਪੂਰਥਲਾ, 1 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਐਨ.ਐਸ.ਐਸ. ਯੂਨਿਟ ਵਲੋਂ ਦੇਸ਼ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਡਾ. ਅਮਨਜੋਤੀ ਐਨ.ਐਸ.ਐਸ. ਪੋ੍ਰਗਰਾਮ ਅਫ਼ਸਰ ਨੇ ਦੇਸ਼ ਨੂੰ ਇੱਕਜੁੱਟ ਕਰਨ, ਭਾਰਤੀ ਏਕਤਾ ਅਖੰਡਤਾ ਤੇ ਏਕਤਾ ਦੇ ਥੰਮਾਂ ਨੂੰ ਮਜ਼ਬੂਤ ਕਰਨ ਲਈ ਸਰਦਾਰ ਪਟੇਲ ਵਲੋਂ ਪਾਏ ਗਏ ਯੋਗਦਾਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮਹਾਨ ਆਜ਼ਾਦੀ ਘੁਲਾਟੀਏ ਵਲੋਂ ਦਰਸਾਏ ਗਏ ਮੁੱਲਾਂ ਅਤੇ ਆਦਰਸ਼ਾਂ ਨੂੰ ਬਰਕਰਾਰ ਰੱਖਣ ਲਈ ਭਾਰਤੀ ਅਮੀਰ ਸਭਿਆਚਾਰਕ ਵਿਭਿੰਨਤਾ ਤੇ ਵਿਲੱਖਣਤਾ ਦਾ ਸਤਿਕਾਰ ਕਰਨ ਸਬੰਧੀ ਸਹੁੰ ਚੁਕਾਈ ਤੇ ਵਿਦਿਆਰਥੀਆਂ ਨੂੰ ਵਿਦੇਸ਼ੀ ਵਸਤੂਆਂ ਨਾਲੋਂ ਸਵਦੇਸ਼ੀ ਵਸਤੂਆਂ ਨੂੰ ਉਤਸ਼ਾਹਿਤ ਕਰਨ ਦਾ ਸੰਕਲਪ ਵੀ ਦਿਵਾਇਆ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਅਜਿਹਾ ਪ੍ਰੇਰਣਾਦਾਇਕ ਸਮਾਗਮ ਕਰਵਾਉਣ ਲਈ ਕਾਲਜ ਦੇ ਐਨ.ਐਸ.ਐਸ. ਯੂਨਿਟ ਦੀ ਸ਼ਲਾਘਾ ਕੀਤੀ | ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸੁਵਿਤ ਦਾਸ, ਸਕੂਲ ਦੇ ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਮੁਕਤੀ, ਸ਼੍ਰੀਮਤੀ ਰੀਨਾ ਸਲੋਤਾ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰ ਤੇ ਕਾਲਜੀਏਟ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਵਰਲਡ ਕੈਂਸਰ ਕੇਅਰ ਵਲੋਂ 5 ਨੂੰ ਫਗਵਾੜਾ 'ਚ ਮੁਫ਼ਤ ਮੈਡੀਕਲ ਕੈਂਪ, ਕੈਂਸਰ, ਅੱਖਾਂ ਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਹੋਵ... ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ, ਸੁਲਤਾਨਪੁਰ ਲੋਧੀ ਨੇ ਪ੍ਰਭਾਤ ਫੇਰੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।