29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲੀਆਂ ਪਾਰਟੀਆਂ ਤੋਂ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਲੋੜ-ਐਚ.ਐਸ. ਵਾਲੀਆ <br/>

ਅਜੀਤ ਡੈਸਕ 03-12-2025
ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ ਸ਼ਹਿਰ ਦੇ ਵਾਰਡ ਨੰਬਰ 31 ਦੇ ਮੁਹੱਲਾ ਮਲਕਾਨਾ ਦੇ ਵਾਸੀ ਸੰਜੀਵ ਕੁਮਾਰ ਹੈਪੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਦੀ ਮੌਜੂਦਗੀ ਵਿਚ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਐਚ.ਐਸ. ਵਾਲੀਆ ਨੇ ਸੰਜੀਵ ਕੁਮਾਰ ਹੈਪੀ ਤੇ ਉਨ੍ਹਾਂ ਦੇ ਪਰਿਵਾਰ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਸਵਾਗਤ ਕੀਤਾ ਤੇ ਬਾਅਦ 'ਚ ਉਨ੍ਹਾਂ ਨੂੰ ਵਾਰਡ ਨੰਬਰ 31 ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਆਪਣੀ ਸੌੜੀ ਨੀਤੀ ਖ਼ਾਤਰ ਅਕਾਲੀ ਦਲ ਨੂੰ ਕਮਜ਼ੋਰ ਕਰ ਰਹੀਆਂ ਹਨ, ਪੰਜਾਬੀਆਂ ਨੂੰ ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਇਸ ਮੌਕੇ ਨਵਨਿਯੁਕਤ ਵਾਰਡ ਇੰਚਾਰਜ ਸੰਜੀਵ ਕੁਮਾਰ ਹੈਪੀ ਨੇ ਹਲਕਾ ਇੰਚਾਰਜ ਨੂੰ ਆਪਣੇ ਵਾਰਡ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਸ਼ੰਮੀ, ਅਜੈ ਬਬਲਾ, ਸੁਖਵਿੰਦਰ ਸਿੰਘ ਨਵਾਂ ਪਿੰਡ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਮੋਰਨੀ ਖੇਤਰ ਵਿਖੇ ਖੱਡ 'ਚ ਕਾਰ ਡਿਗਣ ਕਾਰਨ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਬੰਗਾ ਰੋਡ 'ਤੇ ਲੱਗੀਆਂ ਸੜਕ ਕੰਢੇ ਰੇਹੜੀਆਂ ਤੋਂ ਲੋਕ ਪ੍ਰੇਸ਼ਾਨ, ਜਲਦ ਹੋਵੇਗੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।