16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਡਾ. ਸ਼ਿਖਾ ਭਗਤ ਨੇ ਬਤੌਰ ਏ.ਡੀ.ਸੀ. ਅਹੁਦਾ ਸੰਭਾਲਿਆ

ਅਜੀਤ ਡੈਸਕ 04-12-2025
ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)- ਸਰਕਾਰ ਵਲੋਂ ਇੱਥੇ ਨਵਨਿਯੁਕਤ ਕੀਤੇ ਵਧੀਕ ਡਿਪਟੀ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ੰੁਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ 'ਚ ਯੋਗਦਾਨ ਪਾਉਣ ਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤੇ ਕਿਸੇ ਵੀ ਜਨਤਾ-ਸਬੰਧੀ ਮੁੱਦੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੌਰਾਨ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ 'ਚ 6ਵੀਂ ਜਮਾਤ ਦੇ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।