ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਭਾਵੇਂ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਚੁੱਕੇ ਹਨ ਪਰ ਫਿਰ ਵੀ ਪਾਰਟੀ ਨੂੰ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰ ਨਹੀਂ ਮਿਲ ਰਹੇ | ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਚੋਣਾਂ ਲਈ ਅਕਾਲੀ ਵਰਕਰ ਨੂੰ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ | ਇਸ ਸੰਬੰਧੀ ਜਦੋਂ ਅਕਾਲੀ ਵਰਕਰ ਤੇਜਮੋਹਣ ਸਿੰਘ ਚਾਨਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਕਦੇ ਵੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਨਹੀਂ ਹੋਏ | ਇਸ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਜੀ ਮਾਨ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਵਿਰੋਧੀ ਪਾਰਟੀਆਂ ਵਲੋਂ ਅਜਿਹੀਆਂ ਚਾਲਾਂ ਚੱਲੀਆਂ ਜਾਂਦੀਆਂ ਹਨ ਪਰ ਪਾਰਟੀ ਵਲੋਂ ਸਾਰੇ ਐਲਾਨੇ ਗਏ ਉਮੀਦਵਾਰ ਚੋਣ ਲੜਨਗੇ ਅਤੇ ਜਿੱਤ ਪ੍ਰਾਪਤ ਕਰਨਗੇ |