ਬੇਗੋਵਾਲ, 3 ਦਸੰਬਰ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਦੀ ਅਗਵਾਈ ਹੇਠ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਦੇਖ ਰੇਖ ਹੇਠ ਸਪੋਰਟਸ ਮੀਟ ਕਰਵਾਈ ਗਈ | ਸਪੋਰਟਸ ਮੀਟ 'ਚ ਨਗਰ ਪੰਚਾਇਤ ਬੇਗੋਵਾਲ ਦੇ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ, ਸਰਬਜੀਤ ਸਿੰਘ ਬਬਲਾ, ਨੰਬਰਦਾਰ ਸੁਖਜਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਪੋਰਟਸ ਮੀਟ ਦੀ ਸ਼ੁਰੂਆਤ ਮੌਕੇ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਹਵਾ 'ਚ ਗੁਬਾਰੇ ਛੱਡੇ ਕੇ ਪ੍ਰੋਗਰਾਮ ਨੂੰ ਅਗਾਂਹ ਤੋਰਿਆ | ਇਸ ਮੌਕੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਬੜਾ ਉਤਸ਼ਾਹ ਉਤਸ਼ਾਹ ਦਿਖਾਇਆ ਤੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਸਪੋਰਟਸ ਮੀਟ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਭਾਗ ਲਿਆ | ਇਸ ਸਪੋਰਟਸ ਮੀਟ 'ਚ 50 ਮੀਟਰ , 100 ਮੀਟਰ , 200 ਮੀਟਰ ਰੇਸ , ਲੌਂਗ ਜੰਪ, ਲੈਮਨ ਰੇਸ , ਫਰੌਗ ਰੇਸ, ਸ਼ਟਲ ਰੰਗ ਵਰਗੀਆਂ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਜਸਬੀਰ ਸਿੰਘ, ਪਿ੍ੰਸੀਪਲ ਰੋਮਿਲਾ ਸ਼ਰਮਾ ਤੇ ਆਏ ਮੁੱਖ ਮਹਿਮਾਨ ਸਹਿਬਾਨਾਂ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਵਧਾਈਆਂ ਦਿੱਤੀਆਂ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਜਸਬੀਰ ਸਿੰਘ ਨੇ ਜਿੱਥੇ ਆਏ ਮੁੱਖ ਮਹਿਮਾਨ ਸਾਹਿਬਾਂ, ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਦੇ ਮਾਨਸਿਕ ਸ਼ਕਤੀ ਪ੍ਰਦਾਨ ਕਰਦੀਆਂ ਹਨ ਇਸ ਕਰਕੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਸਕੂਲ ਵਲੋਂ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤੇ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਸਮੇਂ-ਸਮੇਂ 'ਤੇ ਹਰ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਕਰਦੇ ਹਨ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ |