27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਡੋਡੇ ਤੇ ਹੈਰੋਇਨ ਸਣੇ 2 ਕਾਬੂ

ਅਜੀਤ ਡੈਸਕ 05-12-2025
ਫਗਵਾੜਾ, 4 ਦਸੰਬਰ (ਹਰਜੋਤ ਸਿੰਘ ਚਾਨਾ)- ਸਦਰ ਪੁਲਿਸ ਨੇ ਡੋਡੇ ਚੂਰਾ ਪੋਸਤ ਸਣੇ ਇੱਕ ਮਹਿਲਾ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸਐਚਓ ਸਦਰ ਕਿ੍ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇੱਕ ਮਹਿਲਾ ਆਸ਼ਾ ਰਾਣੀ ਪਤਨੀ ਹੰਸ ਰਾਜ ਵਾਸੀ ਵਜੀਦੋਵਾਲ ਨੂੰ ਕਾਬੂ ਕਰਕੇ ਉਸ ਪਾਸੋਂ 1 ਕਿੱਲੋ 39 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਹੈ | ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਜੋ ਜੋ ਹੈਰੋਇਨ ਵੇਚਣ ਦਾ ਕੰਮ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਬਖ਼ਤਾਵਰ ਰਾਏ ਉਰਫ਼ ਬਲੂ ਪੁੱਤਰ ਬਲਵੰਤ ਰਾਏ ਵਾਸੀ ਚਾਚੋਕੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਾਰਨ ਭਾਣੋਲੰਗਾ 'ਚ ਭਲਕੇ ਹੋਣ ਵਾਲਾ ਸੈਮੀਨਾਰ ਮੁਲਤਵੀ ਅਗਲੀ ਖ਼ਬਰ ਪੋ੍ਰਡਕਸ਼ਨ ਵਾਰੰਟ 'ਤੇ ਲਿਆਂਦੇ ਗੈਂਗਸਟਰ ਕਾਲਾ ਰਾਣਾ ਨੂੰ ਅਦਾਲਤ ਨੇ ਵਾਪਸ ਜੇਲ੍ਹ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।