27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਹਦੀਆਬਾਦ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਇੱਕ ਗਿ੍ਫ਼ਤਾਰ

ਅਜੀਤ ਡੈਸਕ 05-12-2025
ਫਗਵਾੜਾ, 4 ਦਸੰਬਰ (ਹਰਜੋਤ ਸਿੰਘ ਚਾਨਾ)- ਬੀਤੀ ਦੇਰ ਰਾਤ ਇੱਥੋਂ ਦੇ ਹਦੀਆਬਾਦ ਵਿਖੇ ਇੱਕ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ 'ਚ ਪੁਲੀਸ ਨੇ ਤਿੰਨ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰਕੇ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਨਾਮਜ਼ਦ ਕੀਤੇ ਨੌਜਵਾਨਾਂ ਦੀ ਪਛਾਣ ਜਸਪ੍ਰੀਤ ਉਰਫ਼ ਜੱਸੀ ਪੁੱਤਰ ਜਸਵਿੰਦਰ ਕੁਮਾਰ ਵਾਸੀ ਖਜ਼ੂਰਲਾ, ਰਾਜ ਕਰਨ ਉਰਫ਼ ਗੋਲੂ ਪੁੱਤਰ ਜਰਨੈਲ ਸਿੰਘ ਵਾਸੀ ਮਾਣਕਪੁਰ ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਇਸ ਸਬੰਧੀ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | ਜਿਸ ਦੌਰਾਨ ਸਾਹਮਣੇ ਆਇਆ ਕਿ ਜਸਪ੍ਰੀਤ ਉਰਫ਼ ਜੱਸੀ, ਰਾਜ ਕਰਨ ਤੇ ਇੱਕ ਅਣਪਛਾਤਾ ਵਿਅਕਤੀ ਖਾ ਪੀ ਰਹੇ ਸੀ ਜਿੱਥੇ ਕਿ ਅਵਿਨਾਸ਼ ਉਰਫ਼ ਗੋਲੂ ਵੀ ਆਪਣੇ ਘਰ ਤੋਂ ਜੰਜ ਘਰ ਹਦੀਆਬਾਦ ਨੂੰ ਚਲਾ ਗਿਆ ਜੋ ਪਹਿਲਾ ਤੋਂ ਹੀ ਅਵਿਨਾਸ਼ ਉਰਫ਼ ਗੋਲੂ ਦੇ ਜਾਣਕਾਰ ਸਨ | ਜਸਪ੍ਰੀਤ ਦੀ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਅਵਿਨਾਸ਼ ਨਾਲ ਬਹਿਸਬਾਜੀ ਹੋ ਗਈ ਤਾਂ ਜਸਪ੍ਰੀਤ ਨੇ ਆਪਣੇ ਡੱਬ 'ਚੋਂ ਪਿਸਟਲ ਕੱਢ ਕੇ ਉਸਦੇ ਦੇ ਗੋਲੀ ਮਾਰ ਦਿੱਤੀ ਜਿਸ ਨਾਲ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਕੇਸ ਨੂੰ ਹੱਲ ਕਰਦੇ ਹੋਏ ਅੰਮਿ੍ਤਪਾਲ ਸਿੰਘ ਉਰਫ਼ ਅੰਮਿ੍ਤ ਪੁੱਤਰ ਜਰਨੈਲ ਸਿੰਘ ਵਾਸੀ ਮਾਣਕਪੁਰ ਸ਼ਾਹਕੋਟ ਜ਼ਿਲ੍ਹਾ ਜਲੰਧਰ ਨੂੰ ਗਿ੍ਫ਼ਤਾਰ ਕੀਤਾ ਗਿਆ ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਸਪ੍ਰੀਤ ਤੇ ਰਾਜ ਕਰਨ ਅਜੇ ਪੁਲੀਸ ਦੀ ਗਿ੍ਫ਼ਤ ਤੋਂ ਬਾਹਰ ਹਨ ਤੇ ਪੁਲੀਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ | ਵਰਨਣਯੋਗ ਹੈ ਕਿ ਬੀਤੀ ਰਾਤ ਹਦੀਆਬਾਦ ਵਿਖੇ ਮਾਮੂਲੀ ਬਹਿਸ ਦੌਰਾਨ ਅਵਿਨਾਸ਼ ਉਰਫ਼ ਗੋਲੂ ਪੁੱਤਰ ਨੰਦ ਲਾਲ ਵਾਸੀ ਹਦੀਆਬਾਦ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਤੇ ਪੁਲਿਸ ਵਲੋਂ ਇਸ ਸੰਬੰਧ 'ਚ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ |
ਪਿਛਲੀ ਖ਼ਬਰ ਸੜਕ ਹਾਦਸੇ 'ਚ 2 ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਾਰਨ ਭਾਣੋਲੰਗਾ 'ਚ ਭਲਕੇ ਹੋਣ ਵਾਲਾ ਸੈਮੀਨਾਰ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।