27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸੜਕ ਹਾਦਸੇ 'ਚ 2 ਨੌਜਵਾਨ ਜ਼ਖ਼ਮੀ

ਅਜੀਤ ਡੈਸਕ 05-12-2025
ਕਪੂਰਥਲਾ, 4 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸਿੱਧਵਾਂ ਦੋਨਾ ਵਿਖੇ ਸਕੂਲ ਤੋਂ ਆ ਰਹੇ ਦੋ ਵਿਦਿਆਰਥੀਆਂ ਨੂੰ ਜੁਗਾੜੂ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਫ਼ਤਿਹ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਉਹ ਆਪਣੇ ਸਾਥੀ ਲਵਪ੍ਰੀਤ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਆ ਰਹੇ ਸਨ, ਜਦੋਂ ਉਹ ਪਿੰਡ ਸਿੱਧਵਾਂ ਦੋਨਾ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਰੇਹੜੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਮੋਟਰਸਾਈਕਲ ਰੇਹੜੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵੰਦਨਾ ਵਲੋਂ ਲਵਪ੍ਰੀਤ ਸਿੰਘ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ਕਾਲਜ 'ਚ ਰੈਫ਼ਰ ਕਰ ਦਿੱਤਾ ਹੈ ਅਤੇ ਦੂਜੇ ਜ਼ਖ਼ਮੀ ਨੌਜਵਾਨ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਖਲਵਾੜਾ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਅਜੇ ਕੁਮਾਰ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ ਅਗਲੀ ਖ਼ਬਰ ਹਦੀਆਬਾਦ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਇੱਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।