ਖਲਵਾੜਾ, 4 ਦਸੰਬਰ (ਮਨਦੀਪ ਸਿੰਘ ਸੰਧੂ)- ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਸਬੰਧ ਵਿਚ ਅੱਜ ਬਲਾਕ ਸੰਮਤੀ ਜ਼ੋਨ ਖਲਵਾੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਕੁਮਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਅਜੇ ਕੁਮਾਰ ਕਾਫ਼ੀ ਸਮੇਂ ਤੋਂ ਪਾਰਟੀ ਦੇ ਸਰਗਰਮ ਵਰਕਰ ਦੇ ਤੌਰ ਤੇ ਕੰਮ ਕਰ ਰਹੇ ਹਨ ਅਤੇ ਇਲਾਕੇ ਵਿਚ ਉਨ੍ਹਾਂ ਦਾ ਕਾਫ਼ੀ ਨਾਮ ਹੋਣ ਕਰਕੇ ਸਮੂਹ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਨਾਲ ਜਾ ਕੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਐਸ ਸੀ ਵਿੰਗ ਦੇ ਪ੍ਰਧਾਨ ਵਿਜੇ ਪੰਡੋਰੀ ਸਰਪੰਚ, ਲਾਲ ਚੰਦ, ਦਲਬੀਰ ਗੱਗੀ, ਮਨਜੀਤ ਕੁਮਾਰ ਅਤੇ ਬਿੰਦਰ ਸਿੰਘ ਪੀ ਏ ਸਮੇਤ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ |