ਖਲਵਾੜਾ, 4 ਦਸੰਬਰ (ਮਨਦੀਪ ਸਿੰਘ ਸੰਧੂ)-ਸਾਬਕਾ ਸਰਪੰਚ ਰਾਮ ਪਾਲ ਮੱਟੂ ਸਾਹਨੀ ਵਲੋਂ ਪੰਚਾਇਤ ਸੰਮਤੀ ਫਗਵਾੜਾ ਦੇ ਜ਼ੋਨ 6 ਲੱਖਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਤਹਿਸੀਲਦਾਰ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਫਾਰਮ ਜਮਾਂ ਕਰਵਾਏ ਗਏ | ਉਨ੍ਹਾਂ ਕਿਹਾ ਕਿ ਨਿਰਪੱਖ ਲੋਕਾਂ ਦੇ ਸਹਿਯੋਗ ਨਾਲ ਇਹ ਚੋਣ ਜਿੱਤ ਕੇ ਲੋਕ ਹਿਤਾਂ ਵਾਲ਼ੇ ਵਿਕਾਸ ਕਾਰਜਾਂ ਨੂੰ ਸਮਰਪਿਤ ਹੋ ਕੇ ਇਸ ਅਹੁਦੇ ਦੀ ਡਿਊਟੀ ਦੇਣਗੇ | ਇਸ ਦੇ ਨਾਲ ਨਾਲ ਉਨ੍ਹਾਂ ਕਿਹਾ ਲੋਕਾਂ ਵਿਚ ਆਪਸੀ ਭਾਈਚਾਰੇ ਲਈ ਪਹਿਲ ਦੇ ਆਧਾਰ ਤੇ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਵਲੋਂ ਜ਼ੋਨ 6 ਦੇ ਸਮੂਹ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਗਈ ਹੈ |