ਖਲਵਾੜਾ, 4 ਦਸੰਬਰ (ਮਨਦੀਪ ਸਿੰਘ ਸੰਧੂ)-ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਫਗਵਾੜਾ ਪੱਛਮੀ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹਰਭਜਨ ਖਲਵਾੜਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਹਰਭਜਨ ਖਲਵਾੜਾ ਪਹਿਲਾਂ ਤਿੰਨ ਵਾਰ ਇਸੇ ਜ਼ੋਨ ਤੋਂ ਬਹੁਜਨ ਸਮਾਜ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਹਿ ਚੁੱਕੇ ਹਨ ਅਤੇ ਇਲਾਕੇ ਵਿਚ ਉਨ੍ਹਾਂ ਦਾ ਕਾਫ਼ੀ ਨਾਮ ਹੋਣ ਕਰਕੇ ਸਮੂਹ ਇਲਾਕਾ ਵਾਸੀਆਂ ਨੇ ਉਨ੍ਹਾਂ ਦੇ ਨਾਲ ਜਾ ਕੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਦੇ ਨਾਲ ਕੀਮਤੀ ਲਾਲ, ਮਾਸਟਰ ਨਿਰਮਲ ਕੁਮਾਰ, ਸੁਰਿੰਦਰ ਖਲਵਾੜਾ ਕਲੋਨੀ, ਹੁਸਨ ਲਾਲ, ਸਾਲਗ ਰਾਮ ਜੱਸੀ, ਵਿਵੇਕ ਕੁਮਾਰ ਅਤੇ ਰਾਮ ਮੂਰਤੀ ਖੇੜਾ ਸਮੇਤ ਹੋਰ ਮੁਹਤਬਰ ਵਿਅਕਤੀ ਹਾਜ਼ਰ ਸਨ |