ਢਿਲਵਾਂ, 4 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ))-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਚਾਹਵਾਨ ਉਮੀਦਵਾਰਾਂ ਵਲੋਂ ਜਿੱਥੇ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹਨ ਉੱਥੇ ਨਾਮਜ਼ਦਗੀਆਂ ਭਰਨ ਤੋਂ ਪਹਿਲਾ ਲੋੜੀਂਦੇ ਦਸਤਾਵੇਜ਼ ਪੂਰੇ ਕੀਤੇ ਜਾ ਰਹੇ ਹਨ ਤੇ ਇਸੇ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਚੋਣਾਂ ਲੜਨ ਦੇ ਚਾਹਵਾਨ ਵਿਅਕਤੀਆਂ ਵਲੋਂ ਇਤਰਾਜ਼ਹੀਣਤਾ ਸਰਟੀਫਿਕੇਟ ਲਏ ਜਾ ਰਹੇ ਹਨ |ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਢਿਲਵਾਂ ਦੇ ਸੁਪਰਡੈਂਟ ਪਵਿੱਤਰ ਸਿੰਘ ਪਾਸੋਂ ਮਿਲੀ ਜਾਣਕਾਰੀ ਅਨੁਸਾਰ 1 ਦਸੰਬਰ ਤੋਂ 4 ਦਸੰਬਰ ਤੱਕ ਕੁੱਲ 62 ਵਿਅਕਤੀਆਂ ਵਲੋਂ ਆਪੋ ਆਪਣੀ ਐਨ.ਓ.ਸੀ ਲਈ ਗਈ ਹੈ |