ਕਪੂਰਥਲਾ, 4 ਦਸੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦਾ 20ਵਾਂ ਸਾਲਾਨਾ ਇਨਾਮ ਵੰਡ ਸਮਾਗਮ 'ਮੈਂ ਪੰਜਾਬ ਬੋਲਦਾ ਹਾਂ' 6 ਦਸੰਬਰ ਦਿਨ ਸ਼ਨੀਵਾਰ ਨੂੰ ਸਾਢੇ 10 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਗੁਰਪ੍ਰੀਤ ਕੌਰ ਪ੍ਰਧਾਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਲੋਂ ਕੀਤੀ ਜਾਵੇਗੀ | ਉਨਾਂ ਕਿਹਾ ਕਿ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਤੇ ਮੁੱਖ ਮਹਿਮਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨਗੇ |