ਕਪੂਰਥਲਾ, 4 ਦਸੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਹਰਦੇਵ ਸਿੰਘ ਨੇ ਡੈਣਵਿੰਡ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਨਿੰਦਰਪਾਲ ਉਰਫ਼ ਲਾਡੀ ਵਾਸੀ ਡੈਣਵਿੰਡ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |