ਭੁਲੱਥ, 4 ਦਸੰਬਰ (ਮੇਹਰ ਚੰਦ ਸਿੱਧੂ)-ਭੁਲੱਥ ਹਲਕੇ ਦੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸਮੂਹ ਵਰਕਰਾਂ ਦੀ ਮੀਟਿੰਗ ਕਰਨ ਉਪਰੰਤ ਭੁਲੱਥ ਵਿਖੇ ਕਾਂਗਰਸੀ ਉਮੀਦਵਾਰਾਂ ਜਿਹਨਾਂ ਨੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਨਾਮਜਗੀਆਂ ਦਾਖਲ ਕਰਵਾਏ | ਕਾਗਜਤ ਦਾਖਲ ਕਰਵਾਉਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਇਕੱਤਰ ਹੋਏ ਕਾਂਗਰਸੀ ਵਰਕਰਾਂ ਬਲਾਕ ਸੰਮਤੀ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਸਰਕਾਰ ਵੱਲੋਂ ਧੱਕੇਸ਼ਾਹੀਆਂ ਸ਼ਰੇਆਮ ਹੋ ਰਹੀਆਂ ਹਨ, ਇਨਸਾਫ ਮੰਗਣ ਵਾਲਿਆਂ ਤੇ ਝੂਠੇ ਪਰਚੇ ਦਰਜ਼ ਕੀਤੇ ਜਾ ਰਹੇ, ਆਮ ਲੋਕਾਂ ਦਾ ਜਿਉਣਾ ਦੁੱਬਰ ਹੋ ਰਿਹਾ ਹੈ | ਇਸੇ ਦੌਰਾਨ ਕਾਂਗਰਸੀ ਆਗੂ ਤੇ ਵਰਕਰਾਂ ਨੇ ਪੰਜਾਬ ਸਰਕਾਰ ਮੁਰਦਾਬਾਦ ਤੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ | ਇਸ ਮੌਕੇ ਕਾਂਗਰਸੀ ਵਰਕਰ ਤੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਸਮਰਥਕ ਹਾਜ਼ਰ ਸਨ |