26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਪਿੰਡ ਝੱਲ ਠੀਕਰੀਵਾਲ ਵਿਖੇ ਸਮਾਗਮ ਕਰਵਾਏ

ਅਜੀਤ ਡੈਸਕ 05-12-2025
ਕਪੂਰਥਲਾ, 4 ਦਸੰਬਰ (ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਝੱਲ ਠੀਕਰੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪੈਣ ਉਪਰੰਤ ਗਿਆਨੀ ਸ਼ੁਭਕਰਨ ਸਿੰਘ ਨੇ ਸੰਗਤਾਂ ਨੂੰ ਕਥਾ ਵਿਚਾਰ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ, ਫ਼ਲਸਫ਼ੇ ਤੇ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ | ਇਸ ਮੌਕੇ ਬਾਬਾ ਉਂਕਾਰ ਸਿੰਘ ਜੀ ਫ਼ੌਜੀ ਕਾਰ ਸੇਵਾ ਵਾਲਿਆਂ ਨੇ ਵੀ ਸ਼ਿਰਕਤ ਕੀਤੀ ਤੇ ਭਾਈ ਕੰਵਲਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਭਾਈ ਜੈਮਲ ਸਿੰਘ ਤੇ ਭਾਈ ਗੁਰਮੁਖ ਸਿੰਘ ਦੇ ਕੀਰਤਨੀ ਜਥੇ ਨੇ ਵੀ ਸੰਗਤਾਂ ਨਾਲ ਗੁਰਇਤਿਹਾਸ ਦੀ ਸਾਂਝ ਪਾਈ | ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਗੋਰਾ ਨੇ ਕਿਹਾ ਕਿ ਭਵਿੱਖ ਵਿਚ ਵੀ ਇਤਿਹਾਸਕ ਦਿਹਾੜੇ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣਗੇ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਸਰਪੰਚ ਵਿਜੇ ਕੁਮਾਰ, ਭਾਈ ਰਾਮ ਸਿੰਘ, ਲਛਮਣ ਸਿੰਘ, ਲਖਬੀਰ ਸਿੰਘ, ਦਰਸ਼ਨ ਸਿੰਘ, ਬਾਬਾ ਕੁਲਵੰਤ ਸਿੰਘ, ਸਤਨਾਮ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਤੇ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵ... ਅਗਲੀ ਖ਼ਬਰ 'ਆਪ' ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ 2 ਤੇ ਬਲਾਕ ਸੰਮਤੀ ਦੀ ਚੋਣ ਲਈ 15 ਉਮੀਦਵਾਰਾਂ ਦੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।