ਨਡਾਲਾ, 8 ਦਸੰਬਰ (ਰਘਬਿੰਦਰ ਸਿੰਘ)-ਬੀਤੀ ਦੇਰ ਸ਼ਾਮ ਨਡਾਲਾ-ਬੇਗੋਵਾਲ ਰੋਡ ਅੱਡਾ ਕੂਕਾ-ਤਲਵੰਡੀ 'ਤੇ ਹੋਈ ਮੋਟਰਸਾਈਕਲ ਤੇ ਟਰੈਕਟਰ-ਟਰਾਲੀ ਦੀ ਟੱਕਰ ਦਰਮਿਆਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਅੱਡਾ ਕੂਕਾ ਤਲਵੰਡੀ 'ਤੇ ਦੇਰ ਸ਼ਾਮ ਸਪਲੈਂਡਰ ਮੋਟਰ ਸਾਈਕਲ ਪੀਬੀ 57ਏ 1839 'ਤੇ ਸਵਾਰ ਵਿਅਕਤੀ ਦੀ ਅਣਪਛਾਤੇ ਟਰੈਕਟਰ ਟਰਾਲੀ ਦਰਮਿਆਨ ਟੱਕਰ ਹੋ ਗਈ ਤੇ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ | ਇਸ ਦੌਰਾਨ ਟਰੈਕਟਰ ਚਾਲਕ ਮੌਕੇ 'ਤੇ ਫ਼ਰਾਰ ਹੋ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਬੇਗੋਵਾਲ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਡਾਲਾ-ਬੇਗੋਵਾਲ ਰੋਡ 'ਤੇ ਉਕਤ ਜਗਾ 'ਤੇ ਐਕਸੀਡੈਂਟ ਹੋਇਆ ਹੈ | ਇਸ ਦੌਰਾਨ ਮੌਕੇ 'ਤੇ ਆ ਕੇ ਵੇਖਿਆ ਕਿ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਚੁੱਕੀ ਸੀ, ਜਿਸ ਦੀ ਮਿ੍ਤਕ ਦੇਹ ਨੂੰ ਬੇਗੋਵਾਲ ਮੋਰਚਰੀ ਵਿਚ ਰਖਵਾਇਆ ਗਿਆ ਹੈ | ਜਿਸ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ |