18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਈ-ਰਿਕਸ਼ਾ ਚਾਲਕ ਨੇ ਮਾਰੀ ਟੱਕਰ, ਜ਼ਖ਼ਮੀ

ਅਜੀਤ ਡੈਸਕ 09-12-2025
ਫਗਵਾੜਾ, 8 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਰਗੋਬਿੰਦ ਨਗਰ ਵਿਖੇ ਮੋਟਰਸਾਈਕਲ ਤੇ ਸਵਾਰ ਪਤੀ-ਪਤਨੀ ਨੂੰ ਇੱਕ ਈ-ਰਿਕਸ਼ਾ ਵਲੋਂ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਸ ਨੇ ਮਾਤਾ ਪਿਤਾ ਅੱਜ ਹਰਗੋਬਿੰਦ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਈ-ਰਿਕਸ਼ਾ ਚਾਲਕ ਨੇ ਗ਼ਲਤ ਸਾਈਡ ਤੋਂ ਆ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਪਰ ਪੁਲਿਸ ਮੌਕੇ 'ਤੇ ਨਹੀਂ ਪੁੱਜੀ |
ਪਿਛਲੀ ਖ਼ਬਰ ਢਿਲਵਾਂ ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ ਅਗਲੀ ਖ਼ਬਰ ਢਿਲਵਾਂ ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।