18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਗੁਰਮੁਖ ਸਿੰਘ ਡੋਡ ਦਾ ਲੁਟੇਰੇ ਮੋਬਾਈਲ ਫੋਨ ਖੋਹ ਕੇ ਫਰਾਰ

ਅਜੀਤ ਡੈਸਕ 09-12-2025
ਕਪੂਰਥਲਾ, 8 ਦਸੰਬਰ (ਅਮਨਜੋਤ ਸਿੰਘ ਵਾਲੀਆ)-ਅੱਜ ਸਵੇਰੇ 11 ਵਜੇ ਦੇ ਕਰੀਬ ਦੇਵੀ ਤਲਾਬ ਨੇੜੇ ਆਪਣੇ ਸਾਈਕਲ 'ਤੇ ਘਰ ਜਾ ਰਹੇ ਇਕ ਵਿਅਕਤੀ ਦਾ ਮੋਟਰਸਾਈਕਲ ਸਵਾਰ ਲੁਟੇਰਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਿਆ | ਇਸ ਸੰਬੰਧੀ ਸਮਾਜ ਸੇਵਕ ਗੁਰਮੁੱਖ ਸਿੰਘ ਡੋਡ ਨੇ ਦੱਸਿਆ ਕਿ ਉਹ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਮਾਲ ਰੋਡ ਤੋਂ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਦੇਵੀ ਤਲਾਬ ਨੇੜੇ ਪਹੁੰਚਿਆ ਤਾਂ ਪਿੱਛੋਂ ਆਇਆ ਇਕ ਮੋਟਰਸਾਈਕਲ ਸਵਾਰ ਲੁਟੇਰਾ ਉਸ ਦੀ ਜੇਬ 'ਚੋਂ ਮੋਬਾਈਲ ਫੋਨ ਕੱਢ ਕੇ ਮੌਕੇ ਤੋਂ ਫਰਾਰ ਹੋ ਗਿਆ | ਉਨ੍ਹਾਂ ਕਿਹਾ ਕਿ ਕਪੂਰਥਲਾ ਸ਼ਹਿਰ ਵਿਚ ਆਏ ਦਿਨ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵੱਧਦੀਆ ਜਾ ਰਹੀਆਂ ਹਨ, ਜਿਸ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਨਕਾਮ ਸਾਬਿਤ ਹੋ ਰਿਹਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਲੁਟੇਰਿਆਂ ਨੂੰ ਜਲਦ ਕਾਬੂ ਕਰਕੇ ਕਪੂਰਥਲਾ ਵਾਸੀਆਂ ਨੂੰ ਨਿਜ਼ਾਤ ਦਿਵਾਈ ਜਾਵੇ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਪਾਵਰਕਾਮ ਦੇ ਸਰਕਲ ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਢਿਲਵਾਂ ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।