ਡਡਵਿੰਡੀ, 8 ਦਸੰਬਰ (ਦਿਲਬਾਗ ਸਿੰਘ ਝੰਡ)-ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਭਰੋਆਣਾ ਤੋਂ 'ਆਪ' ਦੇ ਉਮੀਦਵਾਰ ਨਰਿੰਦਰ ਸਿੰਘ ਖਿੰਡਾ ਤੇ ਬਲਾਕ ਸੰਮਤੀ ਜ਼ੋਨ 12 ਜੈਨਪੁਰ ਤੋਂ ਉਮੀਦਵਾਰ ਸਵਰਨ ਸਿੰਘ ਸੰਧਾ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਕੀਤੀਆਂ | ਇਸ ਮੌਕੇ ਪਿੰਡ ਝੱਲ ਲੇਈ ਵਾਲਾ ਤੇ ਹੈਬਤਪੁਰ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਅਪੀਲ ਕੀਤੀ ਕਿ ਲੋਕ ਇਨ੍ਹਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਜਿਤਾਉਣ ਤਾਂ ਜੋ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਵਿਕਾਸ ਮੁਖੀ ਮੁਹਿੰਮ ਨੂੰ ਹੋਰ ਬਲ ਮਿਲ ਸਕੇ | ਇਸ ਮੌਕੇ ਸੱਜਣ ਸਿੰਘ ਚੀਮਾ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਰੋਆਣਾ ਤੋਂ ਉਮੀਦਵਾਰ ਨਰਿੰਦਰ ਸਿੰਘ ਖਿੰਡਾ ਤੇ ਬਲਾਕ ਸੰਮਤੀ ਜ਼ੋਨ ਜੈਨਪੁਰ ਤੋਂ ਉਮੀਦਵਾਰ ਸਵਰਨ ਸਿੰਘ ਸੰਧਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਰਦਰਸ਼ਨ ਸਿੰਘ ਭਿੰਡਰ, ਬਲਾਕ ਪ੍ਰਧਾਨ ਨਰਿੰਦਰ ਸਿੰਘ ਖਿੰਡਾ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸਵਰਨ ਸਿੰਘ ਸੰਧਾ, ਪ੍ਰਧਾਨ ਡਾ. ਹਰਜੀਤ ਸਿੰਘ ਤੋਂ ਇਲਾਵਾ ਝੱਲ ਲਈ ਵਾਲਾ ਵਿਖੇ ਗੁਰਪ੍ਰੀਤ ਸਿੰਘ ਗੋਪੀ ਛੰਨਾ ਵਾਲੇ, ਮੁਖ਼ਤਿਆਰ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ ਗੋਪੀ ਖਿੰਡਾ, ਜੋਗਿੰਦਰ ਸਿੰਘ, ਜਸਪਾਲ ਸਿੰਘ, ਪਲਵਿੰਦਰ ਸਿੰਘ, ਦਿਲਬਾਗ ਸਿੰਘ, ਸਤਨਾਮ ਸਿੰਘ, ਸੰਦੀਪ ਸਿੰਘ, ਨਿਰੰਜਨ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਚਰਨਜੀਤ ਸਿੰਘ, ਬਿੱਕਰ ਸਿੰਘ ਤੇ ਕਾਲੀਚਰਨ ਤੇ ਹੈਬਤਪੁਰ ਵਿਖੇ ਸਾਬਕਾ ਸਰਪੰਚ ਸਾਧੂ ਸਿੰਘ, ਸਾਬਕਾ ਸਰਪੰਚ ਤਰਲੋਕ ਸਿੰਘ, ਗੁਰਦੇਵ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਕੇਵਲ ਸਿੰਘ, ਸਾਬਕਾ ਸਰਪੰਚ ਲਖਵਿੰਦਰ ਸਿੰਘ, ਸੰਦੀਪ ਸਿੰਘ, ਸ਼ਰਨਜੀਤ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ |