18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਗੁਰੂ ਰਾਮਦਾਸ ਪਬਲਿਕ ਸਕੂਲ ਦਬੂਲੀਆਂ 'ਚ ਕਰਵਾਈ 3 ਰੋਜ਼ਾ ਸਪੋਰਟਸ ਮੀਟ

ਅਜੀਤ ਡੈਸਕ 09-12-2025
ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਗੁਰੂ ਰਾਮ ਦਾਸ ਪਬਲਿਕ ਸਕੂਲ ਦਬੂਲੀਆਂ ਵਿਚ ਤਿੰਨ ਰੋਜ਼ਾ ਸਪੋਰਟਸ ਮੀਟ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਹਾਊਸਾਂ ਨਾਲ ਸੰਬੰਧਿਤ ਵਿਦਿਆਰਥੀਆਂ ਦੇ ਲੰਬੀ ਛਾਲ, ਉੱਚੀ ਛਾਲ, ਜੈਵਿਲੰਗ ਥਰੋਅ, ਸ਼ਾਟਪੁੱਟ, ਰੱਸਾਕਸ਼ੀ, ਬੈਡਮਿੰਟਨ, ਲੜਕੀਆਂ ਦੀ ਮਟਕਾ ਦੌੜ, ਕਬੱਡੀ, ਵਾਲੀਬਾਲ ਆਦਿ ਦੇ ਮੁਕਾਬਲੇ ਕਰਵਾਏ ਗਏ | ਜਦਕਿ ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਦੇ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ | ਇਸ ਮੀਟ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਤੇ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗੁਰੂ ਰਾਮ ਦਾਸ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਖੇਡਾਂ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪ੍ਰਬੰਧਕ ਬਲਜੀਤ ਸਿੰਘ ਨੇ ਸੱਜਣ ਸਿੰਘ ਚੀਮਾ ਤੇ ਹੋਰ ਸ਼ਖ਼ਸੀਅਤਾਂ ਦਾ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਤਹਿਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀ ਲਵਲੀਨ ਉਪਾਧਿਆਏ ਨੇ ਅੰਤਰ ਕਾਲਜ ਤਾਈਕਵਾਂਡੋ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸਥਾਨਕ ਸੰਸਥਾਵਾਂ ਦੀ ਮਜ਼ਬੂਤੀ ਲਈ ਕਾਂਗਰਸ ਉਮੀਦਵਾਰਾਂ ਨੂੰ ਵੋਟਾਂ ਪਾਈਆਂ ਜਾਣ-ਰਾਣਾ ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।