ਕਪੂਰਥਲਾ, 8 ਦਸੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਭੁਲਾਣਾ ਚੌਂਕੀ ਇੰਚਾਰਜ ਏ.ਐਸ.ਆਈ. ਦਵਿੰਦਰਪਾਲ ਨੇ ਗਸ਼ਤ ਦੌਰਾਨ ਦਾਣਾ ਮੰਡੀ ਖੈੜਾ ਦੋਨਾ ਨੇੜੇ ਕਥਿਤ ਦੋਸ਼ੀ ਅਮਰੀਕ ਸਿੰਘ ਵਾਸੀ ਖੈੜਾ ਦੋਨਾ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 20 ਗ੍ਰਾਮ ਹੈਰੋਇਨ ਤੇ 125 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |