ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਨੂੰ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਸ਼ੇਖਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਗੁਰਪ੍ਰਤਾਪ ਸਿੰਘ ਉਰਫ਼ ਗੁਰੀ ਪੁੱਤਰ ਜਗਤਾਰ ਸਿੰਘ ਦੀ ਸਾਥੀ ਹਵਾਲਾਤੀਆਂ ਨਾਲ ਕਿਸੇ ਗੱਲ ਨੂੰ ਬੈਰਕ ਵਿਚ ਲੜਾਈ ਹੋ ਗਈ, ਜਿਸ ਵਿਚ ਗੁਰਪ੍ਰਤਾਪ ਸਿੰਘ ਜਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਜੇਲ੍ਹ ਦੇ ਕਰਮਚਾਰੀ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਆਏ | ਉਨ੍ਹਾਂ ਦੱਸਿਆ ਕਿ ਜਖ਼ਮੀ ਹਾਵਾਲਾਤੀ ਦੀ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਪੁਲਿਸ ਨੂੰ ਭੇਜ ਦਿੱਤੀ ਗਈ ਹੈ |