ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਵਿਖੇ ਸ਼ਿਵ ਮੰਦਿਰ ਨੇੜੇ ਖੇਤਾਂ ਵਿਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਅਣਪਤਾਤੇ ਨੌਜਵਾਨ ਦੀ ਲਾਸ਼ ਮੁਹੱਲਾ ਮਹਿਤਾਬਗੜ੍ਹ ਨੇੜੇ ਖੇਤਾਂ ਵਿਚ ਪਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜੈ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ 72 ਘੰਟੇ ਲਈ ਰਖਵਾ ਦਿੱਤਾ ਗਿਆ ਹੈ ਅਤੇ ਆਸ ਪਾਸ ਦੇ ਇਲਾਕੇ ਵਿਚੋਂ ਮਿ੍ਤਕ ਵਿਅਕਤੀ ਦੀ ਪਹਿਚਾਣ ਲਈ ਪੁੱਛਗਿਛ ਕੀਤੀ ਜਾ ਰਹੀ ਹੈ |