ਚੋਣਾਂ 'ਚ ਆਪਣੇ ਚਹੇਤਿਆਂ ਨੂੰ ਜਿਤਾਉਣ ਲਈ ਨਾਜਾਇਜ਼ ਢੰਗ ਨਾਲ ਨਾਮਜ਼ਦਗੀਆਂ ਰੱਦ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ
ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਜਾਣਕਾਰੀ ਦਿੰਦੇ ਹੋਏ | ਤਸਵੀਰ ਵਿਚ ਰਾਜਵਿੰਦਰ ਕੌਰ, ਪ੍ਰੋ: ਜਸਵੰਤ ਸਿੰਘ ਮੁਰੱਬੀਆ, ਨਰਿੰਦਰਜੀਤ ਸਿੰਘ ਗੁੱਲੂ ਤੇ ਹੋਰ | ਤਸਵੀਰ: ਸੁਖਜਿੰਦਰ ਸਿੰਘ
<br/>
10-12-2025
ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਜਦੋਂ ਨਾਮਜ਼ਦਗੀ ਰੱਦ ਕਰਨ ਦਾ ਕਾਰਨ ਪੁੱਛਿਆ ਗਿਆ ਤਾਂ ਅਧਿਕਾਰੀਆਂ ਵਲੋਂ ਕਿਹਾ ਗਿਆ ਕਿ ਇਨ੍ਹਾਂ ਦਾ ਘਰ ਪੰਚਾਇਤੀ ਜ਼ਮੀਨ 'ਚ ਬਣਿਆ ਹੈ, ਜਦਕਿ ਇਨ੍ਹਾਂ ਦਾ ਘਰ ਆਪਣੀ ਜੱਦੀ ਜਾਇਦਾਦ ਵਿਚ ਬਣਿਆ ਹੈ ਤੇ ਇਸੇ ਹੀ ਘਰ ਵਿਚ ਰਹਿੰਦਿਆਂ ਇਨ੍ਹਾਂ ਦੇ ਪਤੀ ਬਲਾਕ ਸੰਮਤੀ ਮੈਂਬਰ ਤੇ ਸਰਪੰਚੀ ਦੀ ਚੋਣ ਲੜ ਚੁੱਕੇ ਹਨ | ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਇੱਥੇ ਹੀ ਬੱਸ ਨਹੀਂ ਕਿ ਇਸ ਸਾਡੀ ਉਮੀਦਵਾਰ ਦੇ ਪਤੀ ਨਰਿੰਦਰਜੀਤ ਸਿੰਘ ਗੁੱਲੂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਤੰਗ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਝੂਠੇ ਮੁਕੱਦਮਿਆਂ ਵਿਚ ਫਸਾਉਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਨੂੰ ਪਤਾ ਸੀ ਕਿ ਸਾਡਾ ਆਜ਼ਾਦ ਉਮੀਦਵਾਰ ਜਿੱਤ ਜਾਣਾ ਹੈ ਇਸ ਕਰਕੇ ਉਨ੍ਹਾਂ ਨੇ ਇਹ ਕੋਝੀਆਂ ਹਰਕਤਾਂ ਕਰਕੇ ਇਸ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਵਾਈ ਹੈ | ਬੀਬੀ ਜਗੀਰ ਕੌਰ ਨੇ ਹਲਕਾ ਵਾਸੀਆਂ ਨੂੰ ਕਿਹਾ ਕਿ ਉਹ ਜਿਸ ਜ਼ੋਨ 'ਚ ਵੀ ਜੋ ਵੀ ਧਿਰ ਦਾ ਯੋਗ ਉਮੀਦਵਾਰ ਹੋਵੇ ਉਸ ਨੂੰ ਵੋਟ ਪਾਉਣ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਵਲੋਂ ਤਿੰਨ ਆਜ਼ਾਦ ਉਮੀਦਵਾਰਾਂ ਵਜੋਂ ਮਿਆਣੀ ਭੱਗੂਪੁਰੀਆਂ, ਨਡਾਲੀ ਤੇ ਨੰਗਲ ਲੁਬਾਣਾ ਜ਼ੋਨਾਂ ਤੋਂ ਉਮੀਦਵਾਰ ਉਤਾਰੇ ਹਨ ਇਹਨਾਂ ਨੂੰ ਕਾਮਯਾਬ ਕਰੋ | ਇਸ ਮੌਕੇ ਰਾਜਵਿੰਦਰ ਕੌਰ, ਨਰਿੰਦਰਜੀਤ ਸਿੰਘ ਗੁੱਲੂ, ਜਗਤਾਰ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਪਿ੍ੰਸੀਪਲ ਸੇਵਾ ਸਿੰਘ ਭਦਾਸ, ਪ੍ਰੋ. ਜਸਵੰਤ ਸਿੰਘ ਮੁਰੱਬੀਆ, ਬਲਕਾਰ ਸਿੰਘ, ਸੁਰਜੀਤ ਸਿੰਘ ਨੰਗਲ ਲੁਬਾਣਾ, ਜਗਜੀਤ ਸਿੰਘ, ਸੁਖਚੈਨ ਸਿੰਘ, ਮਾਸਟਰ ਰੂੜ ਸਿੰਘ, ਚੈਂਚਲ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |