ਖਲਵਾੜਾ, 9 ਦਸੰਬਰ (ਮਨਦੀਪ ਸਿੰਘ ਸੰਧੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਅੱਜ ਪਿੰਡ ਸਾਹਨੀ ਦੇ ਸਾਬਕਾ ਸਰਪੰਚ ਰਾਮਪਾਲ ਸਾਹਨੀ ਵਲੋਂ ਲੱਖਪੁਰ ਬਲਾਕ ਸੰਮਤੀ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬਹਾਦਰ ਸਿੰਘ ਸੰਗਤਪੁਰ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਫਗਵਾੜਾ ਦਿਹਾਤੀ ਦੇ ਇੰਚਾਰਜ ਰਜਿੰਦਰ ਸਿੰਘ ਚੰਦੀ, ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ, ਜ਼ਿਲ੍ਹਾ ਪ੍ਰੀਸ਼ਦ ਫਗਵਾੜਾ ਪੂਰਬੀ ਤੋਂ ਉਮੀਦਵਾਰ ਵੀਨਾ ਰਾਣੀ ਤੇ ਲੱਖਪੁਰ ਬਲਾਕ ਸੰਮਤੀ ਜ਼ੋਨ ਦੇ ਉਮੀਦਵਾਰ ਬਹਾਦਰ ਸਿੰਘ ਸੰਗਤਪੁਰ ਨੇ ਧੰਨਵਾਦ ਕੀਤਾ | ਇਸ ਮੌਕੇ ਰਾਮਪਾਲ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਵੀ ਲੱਖਪੁਰ ਜ਼ੋਨ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ ਗਏ ਸਨ ਪਰ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਬਿਨਾ ਕਿਸੇ ਕਾਰਨ ਦੱਸੇ ਰੱਦ ਕਰ ਦਿੱਤੇ ਗਏ ਜਿਸ ਤੋਂ ਬਾਅਦ ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਮੌਕੇ ਸੁਰਿੰਦਰ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਬਲਜੀਤ ਸਿੰਘ ਬੱਬੂ ਵਾਲੀਆ, ਝਿਰਮਿਲ ਸਿੰਘ ਭਿੰਡਰ, ਅਜੀਤ ਸਿੰਘ, ਰਾਹੁਲ ਮੱਟੂ, ਅਰੁਣ ਕੁਮਾਰ, ਰੋਹਿਤ ਮੱਟੂ, ਮਨਜੀਤ ਕੁਮਾਰ, ਰੋਜ਼ੀ ਮੱਟੂ, ਮਨਜੀਤ ਕੌਰ ਅਤੇ ਅਜੈਬ ਸਿੰਘ ਆਦਿ ਹਾਜ਼ਰ ਸਨ |