26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਣਪਛਾਤੇ ਲੁਟੇਰੇ ਔਰਤ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ

ਅਜੀਤ ਡੈਸਕ 10-12-2025
ਕਪੂਰਥਲਾ, 9 ਦਸੰਬਰ (ਸਡਾਨਾ)-ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਪਾਸੋਂ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਕਾਜਲ ਵਾਸੀ ਮੁਹੱਲਾ ਸੰਤਪੁਰਾ ਨੇ ਦੱਸਿਆ ਕਿ ਉਹ ਬੀਤੇ ਦਿਨ ਮਾਰਕਫੈੱਡ ਚੌਂਕ ਨੇੜੇ ਬੇਕਰੀ ਤੋਂ ਸਮਾਨ ਲੈਣ ਜਾ ਰਹੀ ਸੀ ਤੇ ਉਸ ਨੂੰ ਇਕ ਫੋਨ ਆਇਆ, ਜਦੋਂ ਉਹ ਫੋਨ 'ਤੇ ਗੱਲ ਕਰਨ ਲੱਗੀ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰੇ ਉਸ ਦਾ ਫੋਨ ਖੋਹ ਕੇ ਫਰਾਰ ਹੋ ਗਏ | ਘਟਨਾ ਸਬੰਧੀ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਹਰਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਚੱਕ ਪ੍ਰੇਮਾ ਤੇ ਮਲਕਪੁਰ ਵਿਖੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਰਾਮਪਾਲ ਸਾਹਨੀ ਵਲੋਂ ਜਥੇ. ਬਹਾਦਰ ਸਿੰਘ ਸੰਗਤਪੁਰ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।