26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜੋਗਿੰਦਰ ਸਿੰਘ ਮਾਨ ਵਲੋਂ ਪਿੰਡ ਵਜੀਦੋਵਾਲ ਵਿਖੇ 'ਆਪ' ਉਮੀਦਵਾਰਾਂ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

ਅਜੀਤ ਡੈਸਕ 10-12-2025
ਖਲਵਾੜਾ, 9 ਦਸੰਬਰ (ਮਨਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਨੇ ਪਿੰਡ ਵਜੀਦੋਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ (ਪੱਛਮੀ ਜ਼ੋਨ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ (ਕਿਰਨਾ ਖੇੜਾ) ਅਤੇ ਬਲਾਕ ਸੰਮਤੀ ਪਿੰਡ ਖਲਵਾੜਾ ਜ਼ੋਨ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਕੁਮਾਰ ਪੰਡੋਰੀ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ ਕੀਤੀ | ਉਨ੍ਹਾਂ ਨੇ ਹਾਜ਼ਰੀਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਦੋਵੇਂ ਪਾਰਟੀ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਪੁਰਜ਼ੋਰ ਅਪੀਲ ਕੀਤੀ | ਜੋਗਿੰਦਰ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਵਧੀਆ ਕਾਰਗੁਜ਼ਾਰੀ ਸਦਕਾ ਲੋਕਾਂ ਦੇ ਦਿਲਾਂ 'ਚ ਜਗ੍ਹਾ ਬਣਾਈ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤੇਜੀ ਨਾਲ 'ਰੰਗਲਾ ਪੰਜਾਬ' ਬਣਨ ਵੱਲ ਵੱਧ ਰਿਹਾ ਹੈ | ਪਿੰਡਾਂ ਦੇ ਲੋਕਾਂ ਦਾ ਫ਼ਰਜ਼ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੇ ਉਮੀਦਵਾਰਾਂ ਨੂੰ ਭਾਰੀ ਅੰਤਰ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਪਾਰਟੀ ਦੀ ਸਰਕਾਰ ਦੇ ਹੱਥ ਮਜ਼ਬੂਤ ਕੀਤੇ ਜਾਣ | ਇਸ ਦੌਰਾਨ ਦੋਵੇਂ ਉਮੀਦਵਾਰਾਂ ਤੋਂ ਇਲਾਵਾ ਆਪ ਪਾਰਟੀ ਐਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਵਿਜੇ ਕੁਮਾਰ ਸਰਪੰਚ ਢੱਕ ਪੰਡੋਰੀ ਨੇ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਸਰਪੰਚ ਰਿੰਪਲ ਕੁਮਾਰ ਵਜੀਦੋਵਾਲ ਨੇ ਭਰੋਸਾ ਦਿੱਤਾ ਕਿ 14 ਦਸੰਬਰ ਨੂੰ ਪਿੰਡ ਦੀ ਇੱਕ-ਇੱਕ ਵੋਟ 'ਝਾੜੂ' ਚੋਣ ਨਿਸ਼ਾਨ 'ਤੇ ਮੋਹਰ ਲਗਾ ਕੇ 'ਆਪ' ਦੇ ਹੱਕ ਵਿਚ ਭੁਗਤਾਈ ਜਾਵੇਗੀ | ਇਸ ਮੌਕੇ ਰਿਟਾ. ਇੰਸਪੈਕਟਰ ਰਮਨ ਕੁਮਾਰ, ਗੌਰਵ ਸ਼ਰਮਾ, ਬਲਿਹਾਰ ਲਾਲ, ਰਵੀ ਦੱਤ, ਰਾਜਕੁਮਾਰ ਪ੍ਰਧਾਨ ਮਾਤਾ ਚਿੰਤਪੁਰਨੀ ਮੰਦਿਰ ਵਜੀਦੋਵਾਲ, ਸਤੀਸ਼ ਕੁਮਾਰ ਨੰਬਰਦਾਰ, ਸੋਹਣ ਲਾਲ, ਸ਼ਿਵ ਰਾਮ, ਸੋਮਨਾਥ, ਕਿਰਪਾਲ ਸਿੰਘ, ਚਮਨ ਲਾਲ, ਹਰਬਿਲਾਸ, ਰਾਕੇਸ਼ ਕੁਮਾਰ, ਰਾਮ ਮੂਰਤੀ, ਸੋਨੀਆ, ਸੱਤਿਆ, ਲਛਮੀ ਦੇਵੀ, ਸ਼ਿੰਦੋ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ ਨੇ ਵਿੱਦਿਆ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਇਆ-ਬਾਜਵਾ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਚੱਕ ਪ੍ਰੇਮਾ ਤੇ ਮਲਕਪੁਰ ਵਿਖੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।