26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪ੍ਰੀਤਾ ਲੀ ਲੈਸਨ ਸਕੂਲ ਨੇ ਵਿੱਦਿਆ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਇਆ-ਬਾਜਵਾ

ਅਜੀਤ ਡੈਸਕ 10-12-2025
ਕਪੂਰਥਲਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰੀਤਾ ਲੀ ਲੈਸਨ ਸਕੂਲ ਕਪੂਰਥਲਾ ਦਾ 52ਵਾਂ ਸਾਲਾਨਾ ਖੇਡ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਹੋਇਆ | ਜਿਸ ਵਿਚ ਸਕੂਲ ਦੇ ਸਾਬਕਾ ਵਿਦਿਆਰਥੀ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮੁੱਖ ਮਹਿਮਾਨ ਵਜੋਂ ਤੇ ਸੰਸਥਾ ਦੇ ਸਾਬਕਾ ਵਿਦਿਆਰਥੀ ਡਾ. ਮੋਹਨਪ੍ਰੀਤ ਸਿੰਘ ਐਮ.ਡੀ. ਮੈਡੀਸਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਜਦਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡੌਲੀ ਸਿੰਘ, ਐਡਮਿਨ ਡਾਇਰੈਕਟਰ ਅਰਨੀਤਬੀਰ ਸਿੰਘ ਢੀਂਡਸਾ, ਪਿ੍ੰਸੀਪਲ ਮੀਨਾਕਸ਼ੀ ਸਿਆਲ, ਸੀ.ਈ.ਓ. ਸੀਮਾ ਦਾਦਾ ਤੇ ਸਕੂਲ ਦੀ ਕੌਂਸਲਰ ਸਿਮਰਨ ਵਿਰਕ ਤੇ ਉੱਘੇ ਕਿਸਾਨ ਸੁਰਿੰਦਰ ਸਿੰਘ ਢੋਟ ਨੇ ਕੀਤੀ | ਖੇਡ ਸਮਾਗਮ ਦੇ ਆਰੰਭ ਵਿਚ ਪਿ੍ੰਸੀਪਲ ਮੀਨਾਕਸ਼ੀ ਸਿਆਲ ਨੇ ਮੁੱਖ ਮਹਿਮਾਨ ਸਮੇਤ ਹੋਰ ਸ਼ਖ਼ਸੀਅਤਾਂ ਤੇ ਪ੍ਰਧਾਨਗੀ ਮੰਡਲ ਨੂੰ ਜੀ ਆਇਆਂ ਕਿਹਾ ਤੇ ਬਾਅਦ ਵਿਚ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ਗਈ ਤੇ ਬਾਅਦ ਵਿਚ ਵਿਦਿਆਰਥੀਆਂ ਦਾ ਰਿਧਮਿਕ ਯੋਗਾ, ਦੇਸ਼ ਭਗਤੀ ਸਬੰਧੀ ਡਾਂਸ, ਸਕੇਟਿੰਗ ਹੁਨਰ, ਇਕ ਐਕਟ ਡਰਿੱਲ ਡਿਸਪਲੇ, ਭੰਗੜਾ ਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮੁੱਖ ਮਹਿਮਾਨ ਵਰਿੰਦਰਪਾਲ ਸਿੰਘ ਬਾਜਵਾ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਤੇ ਸੀ.ਬੀ.ਐਸ.ਈ. ਕਲੱਸਟਰ ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਰਾਸ਼ਟਰੀ ਖੇਡਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਜਸਦੀਪ ਘਾਰੂ, ਹਰਸ਼ ਵਰਮਾ, ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਜਸਮੀਤ ਕੌਰ ਤੇ ਵੱਖ-ਵੱਖ ਖੇਡਾਂ ਵਿਚ ਸਰਵੋਤਮ ਰਹੇ ਖਿਡਾਰੀਆਂ ਨੂੰ ਟਰਾਫੀਆਂ ਤੇ ਨਕਦ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਉੱਭਰਦੇ ਲੇਖਕਾਂ ਦੀ ਸ਼ੇ੍ਰਣੀ ਤਹਿਤ ਵੱਖ-ਵੱਖ ਕਿਤਾਬਾਂ ਪ੍ਰਕਾਸ਼ਿਤ ਕਰਵਾਉਣ ਵਾਲੇ ਨੌਜਵਾਨ ਲੇਖਕਾਂ ਨੂੰ ੂ ਵਰਿੰਦਰਪਾਲ ਸਿੰਘ ਬਾਜਵਾ ਨੇ ਸਨਮਾਨਿਤ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਨੂੰ ਆਪਣੀਆਂ ਪੁਸਤਕਾਂ ਦੀਆਂ ਕਾਪੀਆਂ ਭੇਟ ਕੀਤੀਆਂ | ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ | ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪ੍ਰੀਤਾ ਲੀ ਲੈਸਨ ਸਕੂਲ ਨੇ ਵਿੱਦਿਅਕ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ ਤੇ ਉਨ੍ਹਾਂ ਸਮੇਤ ਸਕੂਲ ਦੇ ਸਾਬਕਾ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਉੱਚੇ ਅਹੁਦਿਆਂ 'ਤੇ ਬਿਰਾਜਮਾਨ ਹਨ |
ਪਿਛਲੀ ਖ਼ਬਰ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਅਣਪਛਾਤਾ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਜੋਗਿੰਦਰ ਸਿੰਘ ਮਾਨ ਵਲੋਂ ਪਿੰਡ ਵਜੀਦੋਵਾਲ ਵਿਖੇ 'ਆਪ' ਉਮੀਦਵਾਰਾਂ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।