ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਸੁਲਤਾਨਪੁਰ ਰੋਡ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ 108 ਐਂਬੂਲੈਂਸ ਨੇ ਅਣਪਛਾਤੇ ਜਖ਼ਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਜਖ਼ਮੀ ਵਿਅਕਤੀ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |