ਡਡਵਿੰਡੀ, 9 ਦਸੰਬਰ (ਦਿਲਬਾਗ ਸਿੰਘ ਝੰਡ)-ਪਿੰਡ ਕਮਾਲਪੁਰ ਵਾਸੀਆਂ ਨੇ ਡਾਕਟਰ ਬਲਜੀਤ ਸਿੰਘ ਮਾਰਕੀਟਿੰਗ ਸੋਸਾਇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ 7 ਟਿੱਬਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਪਤਨੀ ਅਵਤਾਰ ਸਿੰਘ ਮੀਰੇ ਸਾਬਕਾ ਚੇਅਰਮੈਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਸਬੰਧੀ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਤੇ ਆਗੂਆਂ ਦੀ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਕਟਰ ਬਲਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ ਅਤੇ ਲੋਕਾਂ ਦੇ ਮਨਾਂ ਵਿਚ ਵਸੀ ਹੋਈ ਪਾਰਟੀ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਮੁੜ ਮੁੱਖ ਪਾਰਟੀ ਬਣ ਕੇ ਉੱਭਰੇਗੀ ਅਤੇ ਪੰਜਾਬ ਵਿਚ ਸਰਕਾਰ ਬਣਾਵੇਗੀ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਤਰੱਕੀ ਦੀਆਂ ਲੀਹਾਂ ਉੱਤੇ ਲਿਜਾਣ ਕਿ ਹਲਕਾ ਵਾਸੀ ਇੱਕਜੁਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ | ਇਸ ਮੌਕੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਢਿੱਲੋਂ, ਡਾਕਟਰ ਬਲਜੀਤ ਸਿੰਘ, ਅਰਜਨ ਸਿੰਘ ਚੀਮਾ, ਜਸਪ੍ਰੀਤ ਸਿੰਘ ਢਿੱਲੋਂ ਐਡਵੋਕੇਟ, ਕਰਮ ਚੰਦ, ਮੇਜਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਢਿੱਲੋਂ, ਕੁਲਬੀਰ ਸਿੰਘ, ਲਖਬੀਰ ਸਿੰਘ ਪੱਡਾ, ਸਰਵਣ ਸਿੰਘ ਢਿੱਲੋਂ, ਮਲਕੀਤ ਸਿੰਘ ਪ੍ਰਧਾਨ, ਰੋਬਨ ਅਤੇ ਕੁਲਦੀਪ ਗਿੱਲ ਆਦਿ ਹਾਜ਼ਰ ਸਨ |