26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

51 ਗ੍ਰਾਮ ਆਈਸ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 10-12-2025
ਸੁਭਾਨਪੁਰ, 9 ਦਸੰਬਰ (ਸਤਨਾਮ ਸਿੰਘ)-ਐਸ.ਐਸ.ਪੀ. ਗੌਰਵ ਤੂਰਾ ਵਲੋਂ ਨਸ਼ੇ ਦੇ ਸੁਦਾਗਰਾਂ ਨੂੰ ਕਾਬੂ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਦੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ ਤੇ 51 ਗ੍ਰਾਮ ਆਈਸ ਸਮੇਤ ਕਾਬੂ ਕਰਨ ਦੀ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ. ਓ. ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਐਸ. ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਪਹਾੜੀਪੁਰ, ਬੂਟਾ ਆਦਿ ਵੱਲ ਗਸ਼ਤ ਕਰ ਰਹੇ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕੇ ਜਗਪ੍ਰੀਤ ਸਿੰਘ ਉਰਫ਼ ਬਿੱਲਾ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਬੂਟ ਜੋ ਨਸ਼ੇ ਵੇਚਦਾ ਹੈ ਤੇ ਅੱਜ ਵੀ ਸ਼ਮਸ਼ਾਨਘਾਟ ਪਿੰਡ ਬੂਟ ਵਿਖੇ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ | ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਨੇ ਇਤਲਾਹ ਮਿਲਣ ਤੇ ਉਸੇ ਵੇਲੇ ਛਾਪੇਮਾਰੀ ਕੀਤੀ ਤਾਂ ਇੱਕ ਵਿਅਕਤੀ ਪਿੰਡ ਬੂਟ ਦੇ ਸ਼ਮਸ਼ਾਨਘਾਟ ਵਿਚ ਖੜ੍ਹਾ ਸੀ |ਜਿਸ ਨੂੰ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਜਗਪ੍ਰੀਤ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬੂਟ ਦੱਸਿਆ | ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੇ ਹੋਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 51 ਗ੍ਰਾਮ ਆਈਸ ਬਰਾਮਦ ਹੋਈ | ਉਕਤ ਕਥਿਤ ਦੋਸ਼ੀ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਆਈਸ ਕਿੱਥੋਂ ਲੈ ਕੇ ਆਇਆ ਸੀ ਤੇ ਕਿਸ ਨੂੰ ਦੇਣ ਲਈ ਸ਼ਮਸ਼ਾਨਘਾਟ ਵਿਖੇ ਖੜ੍ਹਾ ਸੀ | ਉਕਤ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਣਦੀ ਸਖ਼ਤ ਕਾਨੰੂਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਆਰ.ਸੀ.ਐਫ. ਵਿਚ ਸੋਧੇ ਹੋਏ ਕਿਰਤ ਕੋਡਾਂ ਸੰਬੰਧੀ ਸੈਮੀਨਾਰ ਅੱਜ <br/> ਅਗਲੀ ਖ਼ਬਰ ਹਰਜੀ ਮਾਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।