ਕਪੂਰਥਲਾ, 9 ਦਸੰਬਰ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਮੁਲਾਜ਼ਮਾਂ ਨੂੰ ਸੋਧੇ ਹੋਏ ਕਿਰਤ ਕੋਡਾਂ ਬਾਰੇ ਜਾਗਰੂਕ ਕਰਨ ਲਈ 10 ਦਸੰਬਰ ਦਿਨ ਬੁੱਧਵਾਰ ਨੂੰ ਸ਼ਾਮ 7 ਵਜੇ ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਆਰ.ਸੀ.ਐਫ. ਵਿਚ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੇਵਾ ਮੁਕਤ ਪ੍ਰੋ. ਡਾ. ਕੇਸਰ ਸਿੰਘ ਭੰਗੂ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ | ਆਰ.ਸੀ.ਐਫ. ਦੇ ਬੁਲਾਰੇ ਨੇ ਰੇਲ ਕੋਚ ਫ਼ੈਕਟਰੀ ਦੇ ਕਰਮਚਾਰੀਆਂ, ਸੁਪਰਵਾਈਜ਼ਰਾਂ ਤੇ ਮਜ਼ਦੂਰ ਆਗੂਆਂ ਨੂੰ ਇਸ ਸੈਮੀਨਾਰ ਵਿਚ ਪੁੱਜਣ ਦੀ ਅਪੀਲ ਕੀਤੀ |