ਸੁਲਤਾਨਪੁਰ ਲੋਧੀ, 9 ਦਸੰਬਰ (ਨਰੇਸ਼ ਹੈਪੀ)-ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੁਲਤਾਨਪੁਰ ਲੋਧੀ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਦੇ ਵਲੋਂ ਸੁਲਤਾਨਪੁਰ ਲੋਧੀ ਦੇ ਵਿਧਾਇਕ ਵਲੋਂ ਸ਼ਾਮਿਲ ਕਰਵਾਏ ਅਕਾਲੀ ਪਰਿਵਾਰਾਂ ਨੂੰ ਮੁੜ ਘਰ ਵਾਪਸੀ ਕਾਰਵਾਈ ਗਈ | ਇਸ ਮੌਕੇ ਸ. ਆਹਲੀ ਨੇ ਦੱਸਿਆ ਕਿ ਪਿਛਲੇ ਦਿਨੀਂ ਵਿਧਾਇਕ ਵਲੋਂ ਪੁਰਾਣੇ ਤੇ ਕੱਟੜ ਅਕਾਲੀ ਪਰਿਵਾਰਾਂ ਦੇ ਮੈਂਬਰ ਭਜਨ ਕੌਰ, ਜੋਗਿੰਦਰ ਸਿੰਘ, ਲਖਵਿੰਦਰ ਸਿੰਘ, ਸ਼ਿੰਦਾ ਸਿੰਘ ਨੂੰ ਪਰਿਵਾਰਾਂ ਸਮੇਤ ਅਕਾਲੀ ਦਲ ਵਿਚ ਮੁੜ ਸ਼ਾਮਿਲ ਕੀਤਾ ਗਿਆ ਹੈ | ਇਸ ਮੌਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਮਰਾਹ ਕਰਕੇ ਵਿਧਾਇਕ ਵਲੋਂ ਆਪਣੇ ਨਾਲ ਸ਼ਾਮਿਲ ਕੀਤਾ ਗਿਆ ਸੀ | ਮੈਂਬਰ ਭਜਨ ਕੌਰ, ਜੋਗਿੰਦਰ ਸਿੰਘ, ਲਖਵਿੰਦਰ ਸਿੰਘ, ਸ਼ਿੰਦਾ ਸਿੰਘ ਨੇ ਸਾਂਝੇ ਤੋਰ 'ਤੇ ਕਿਹਾ ਕਿ ਉਹ ਸ਼ੁਰੂ ਤੋਂ ਅਕਾਲੀ ਦਲ ਦੇ ਵਰਕਰ ਹਨ ਤੇ ਅੱਗੇ ਵੀ ਰਹਿਣਗੇ | ਆਹਲੀ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਤੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ, ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਮਜ਼ਬੂਤੀ ਨਾਲ ਰੱਖਿਆ ਕੀਤੀ ਜਾ ਸਕੇ | ਇਸ ਮੌਕੇ ਤੇ ਜਰਨੈਲ ਸਿੰਘ ਬੂਲੇ, ਸਾਬਕਾ ਸਕੱਤਰ ਮਹਿੰਦਰ ਸਿੰਘ, ਕਸ਼ਮੀਰ ਸਿੰਘ ਸਿੱਧੂ, ਕੁਲਦੀਪ ਸਿੰਘ ਬੂਲੇ, ਪੂਰਨ ਸਿੰਘ, ਸਰਪੰਚ ਪੀਏ ਬੱਬੂ ਆਦਿ ਵੀ ਹਾਜ਼ਰ ਸਨ |