ਫਗਵਾੜਾ, 9 ਦਸੰਬਰ (ਹਰਜੋਤ ਸਿੰਘ ਚਾਨਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ 169ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਐਨ.ਆਰ.ਆਈ. ਹਰਵਿੰਦਰ ਸਿੰਘ ਸੰਧੂ ਸ਼ਾਮਿਲ ਹੋਏ | ਉਨ੍ਹਾਂ ਨੇ ਆਪਣੇ ਪਿਤਾ ਸਵ. ਸ਼ਿੰਗਾਰਾ ਸਿੰਘ ਸੰਧੂ ਦੀ ਨਿੱਘੀ ਯਾਦ 'ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਵਲੋਂ ਸਮਾਜ ਸੇਵਾ 'ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ | ਰਘਬੋਤਰਾ ਨੇ ਦੱਸਿਆ ਕਿ ਸਵ. ਸ਼ਿੰਗਾਰਾ ਸਿੰਘ ਸੰਧੂ ਇੱਕ ਅਧਿਆਪਕ ਤੇ ਪ੍ਰੇਮ ਨਗਰ ਇਲਾਕੇ ਦੀ ਸਤਿਕਾਰਤ ਸ਼ਖ਼ਸੀਅਤ ਸਨ | ਉਨ੍ਹਾਂ ਨੇ ਵਿੱਦਿਆ ਦੇ ਪ੍ਰਸਾਰ ਤੇ ਮੁਹੱਲੇ ਦੇ ਵਿਕਾਸ ਲਈ ਹਮੇਸ਼ਾ ਵਡਮੁੱਲਾ ਯੋਗਦਾਨ ਦਿੱਤਾ | ਅਖੀਰ 'ਚ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਤੇ ਸਕੱਤਰ ਸੁਰਿੰਦਰ ਪਾਲ ਵਲੋਂ ਐਨ.ਆਰ.ਆਈ. ਹਰਵਿੰਦਰ ਸਿੰਘ ਸੰਧੂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਿ੍ਜ ਮੋਹਨ ਪੁਰੀ, ਰਮੇਸ਼ ਬਹਿਲ, ਐਸ.ਸੀ. ਚਾਵਲਾ, ਮੋਹਨ ਲਾਲ ਤਨੇਜਾ, ਰਮਨ ਨਹਿਰਾ, ਬਲਦੇਵ ਸ਼ਰਮਾ, ਸੁਧਾ ਬੇਦੀ, ਮਨੀਸ਼ ਕਨੌਜੀਆ ਤੇ ਵੰਦਨਾ ਸ਼ਰਮਾ ਆਦਿ ਹਾਜ਼ਰ ਸਨ |