26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਿ੍ੰਸੀਪਲ ਵਰਿਆਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 10-12-2025
ਕਪੂਰਥਲਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸੇਵਾ ਮੁਕਤ ਪਿ੍ੰਸੀਪਲ ਵਰਿਆਮ ਸਿੰਘ (100) ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿੱਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਕਲਗ਼ੀਧਰ ਸੇਵਕ ਸਭਾ ਦੇਵੀ ਤਲਾਬ ਕਪੂਰਥਲਾ ਵਿਚ ਹੋਈ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਬਾਵਾ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਡਾ. ਤਰਲੋਕ ਸਿੰਘ, ਡਾ. ਆਸਾ ਸਿੰਘ ਘੁੰਮਣ, ਲੁਬਾਣਾ ਫਾਊਾਡੇਸ਼ਨ ਦੇ ਪ੍ਰਧਾਨ ਇੰਜ. ਭਗਵਾਨ ਸਿੰਘ ਲੁਬਾਣਾ, ਸਾਬਕਾ ਪ੍ਰਧਾਨ ਇੰਜ. ਗੁਰਚਰਨ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਸੇਵਾ ਮੁਕਤ ਐਸ.ਐਸ.ਪੀ. ਜਗਜੀਤ ਸਿੰਘ ਭੁਗਤਾਣਾ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਹੋਰ ਆਗੂਆਂ ਨੇ ਪਿ੍ੰਸੀਪਲ ਵਰਿਆਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਵਲੋਂ ਸਿੱਖਿਆ, ਵਾਤਾਵਰਣ ਦੇ ਖੇਤਰ, ਪੈਨਸ਼ਨਰਾਂ ਦੇ ਹੱਕਾਂ ਤੇ ਲੁਬਾਣਾ ਭਾਈਚਾਰੇ ਲਈ ਕੀਤੇ ਗਏ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਬੁਲਾਰਿਆਂ ਨੇ ਕਿਹਾ ਕਿ ਪਿ੍ੰਸੀਪਲ ਵਰਿਆਮ ਸਿੰਘ ਦੀਆਂ ਸਿੱਖਿਆ ਖੇਤਰ ਤੋਂ ਇਲਾਵਾ ਹੋਰ ਖੇਤਰਾਂ ਵਿਚ ਦਿੱਤੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਸਮਾਗਮ ਵਿਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਅੰਮਿ੍ਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਲਜਿੰਦਰਜੀਤ ਸਿੰਘ, ਐਡੀਸ਼ਨਲ ਸੈਸ਼ਨ ਜੱਜ ਅਜੀਤਪਾਲ ਸਿੰਘ, ਜਸਮੀਤ ਸਿੰਘ ਸਾਹੀਵਾਲ ਐਸ.ਪੀ. ਹੈੱਡ ਕੁਆਰਟਰ, ਪਿ੍ੰਸੀਪਲ ਅਨੂਪ ਸਿੰਘ ਮੁਲਤਾਨੀ, ਪਿ੍ੰਸੀਪਲ ਕੇਵਲ ਸਿੰਘ, ਡਾ. ਕਰਨੈਲ ਸਿੰਘ ਲੁਬਾਣਾ, ਪ੍ਰੋ. ਅਮਰੀਕ ਸਿੰਘ, ਪ੍ਰੋ. ਕੁਲਵੰਤ ਸਿੰਘ ਔਜਲਾ, ਪ੍ਰੋ. ਪ੍ਰਭਜੋਤ ਸਿੰਘ, ਡਾ. ਪਿ੍ੰਸਜੀਤ ਸਿੰਘ ਸਰਗੋਧੀਆ, ਡਾ. ਬੀ.ਐਸ. ਮੁਲਤਾਨੀ, ਡਾ. ਅਮਿਤੋਜ ਸਿੰਘ ਮੁਲਤਾਨੀ, ਡਾ. ਪੀ.ਐਸ. ਔਜਲਾ, ਅੰਤਰਰਾਸ਼ਟਰੀ ਹਾਕੀ ਖਿਡਾਰੀ ਐਸ.ਪੀ. ਚਰਨਜੀਤ ਕੁਮਾਰ, ਕੌਂਸਲਰ ਸਰਬਜੀਤ ਕੌਰ, ਸੇਵਾ ਮੁਕਤ ਡੀ.ਐਸ.ਪੀ. ਅਵਤਾਰ ਸਿੰਘ, ਸੇਵਾ ਮੁਕਤ ਮੈਨੇਜਰ ਪ੍ਰਤਾਪ ਸਿੰਘ, ਸੇਵਾ ਮੁਕਤ ਸੀਨੀਅਰ ਮੈਨੇਜਰ ਗੁਰਦੀਪ ਸਿੰਘ, ਪ੍ਰੋ. ਪ੍ਰਭਜੋਤ ਸਿੰਘ, ਸੀਨੀਅਰ ਅਕਾਲੀ ਆਗੂ ਇੰਜ. ਛੱਜਾ ਸਿੰਘ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਕਮਲਦੀਪ ਸਿੰਘ ਵਾਲੀਆ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ, ਸੇਵਾ ਮੁਕਤ ਤਹਿਸੀਲਦਾਰ ਗੁਰਮੀਤ ਸਿੰਘ ਨਡਾਲਾ, ਸੇਵਾ ਮੁਕਤ ਬੀ.ਪੀ.ਈ.ਓ. ਬਲਕਾਰ ਸਿੰਘ ਧੀਰ, ਇੰਸਪੈਕਟਰ ਸੁੱਖਾ ਸਿੰਘ, ਜਸਵੀਰ ਸਿੰਘ ਨਾਰਵੇ, ਮੱਸਾ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਦੀਪ ਸਿੰਘ, ਵਿਨੋਦ ਕਪੂਰ, ਮਾਸਟਰ ਗੁਰਵਿੰਦਰ ਸਿੰਘ, ਸੇਵਾ ਮੁਕਤ ਈ.ਟੀ.ਓ. ਜਸਵਿੰਦਰ ਸਿੰਘ, ਸਤਬੀਰ ਕੌਰ, ਪ੍ਰੋ. ਬਰਿੰਦਰ ਕੌਰ, ਪ੍ਰੋ. ਸੁਰਿੰਦਰ ਕੌਰ, ਭੁਪਿੰਦਰ ਕੌਰ, ਪ੍ਰੋ. ਰਵਿੰਦਰ ਕੌਰ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਵੱਖ-ਵੱਖ ਸੰਸਥਾਵਾਂ ਨਾਲ ਸਬੰਧਿਤ ਨੁਮਾਇੰਦੇ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਸ਼ਸਤਰ ਸੈਨਾ ਝੰਡਾ ਦਿਵਸ ਮਨਾਇਆ <br/> ਅਗਲੀ ਖ਼ਬਰ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।