04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 23-12-2025
ਨਡਾਲਾ, 22 ਦਸੰਬਰ (ਰਘਬਿੰਦਰ ਸਿੰਘ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਬੱਚਿਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾਵਾਂ ਗਾਇਣ ਕੀਤੀਆਂ ਗਈਆਂ | ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਸੰਗਤਾਂ ਨੂੰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨਾਲ ਸੰਬੰਧਿਤ ਇਤਿਹਾਸ ਤੋਂ ਜਾਣੂੰ ਕਰਵਾਇਆ ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਤੇ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕੇਂਦਰ ਸਰਕਾਰ ਵੀਰ ਬਾਲ ਦਿਵਸ ਦੀ ਥਾਂ 'ਤੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖੇ-ਪਿ੍ੰਸੀਪਲ ਲਖਬੀਰ ਸਿੰਘ ਅਗਲੀ ਖ਼ਬਰ ਐਨ.ਐਸ.ਐਸ. ਵਿਦਿਆਰਥੀਆਂ 'ਚ ਸੇਵਾ ਭਾਵਨਾ ਤੇ ਜ਼ਿੰਮੇਵਾਰੀ ਦਾ ਵਿਕਾਸ ਕਰਦੀ ਹੈ-ਡਾ. ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।