04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਲਾਇਨ ਤਜਿੰਦਰ ਬਾਵਾ ਦੀ ਅਗਵਾਈ ਹੇਠ ਰਾਸ਼ਨ ਤੇ ਪੈਨਸ਼ਨ ਦੀ ਵੰਡ

ਅਜੀਤ ਡੈਸਕ 23-12-2025
ਫਗਵਾੜਾ, 22 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ਹਿਰ ਦੀ ਨਵੀਂ ਬਣੀ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਪਹਿਲਾ ਮਹੀਨਾਵਾਰ ਰਾਸ਼ਨ ਅਤੇ ਪੈਨਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ. ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਵਜੋਂ ਪਹੁੰਚੇ ਉਦਯੋਗਪਤੀ ਮਨਪ੍ਰੀਤ ਸਿੰਘ ਨੇ ਕੀਤੀ | ਜਦਕਿ ਗੈਸਟ ਆਫ਼ ਆਨਰ ਵਜੋਂ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟਿ੍ਕਟ ਗਵਰਨਰ-1 ਲਾਇਨ ਜੀ.ਐਸ. ਭਾਟੀਆ ਅਤੇ ਡਿਸਟਿ੍ਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਨੇ ਸ਼ਿਰਕਤ ਕੀਤੀ | ਮੁੱਖ ਮਹਿਮਾਨ ਮਨਪ੍ਰੀਤ ਸਿੰਘ ਨੇ ਲੋੜਵੰਦ ਅÏਰਤਾਂ ਨੂੰ ਪੈਨਸ਼ਨ ਅਤੇ ਰਾਸ਼ਨ ਭੇਟ ਕਰਨ ਦੀ ਆਰੰਭਤਾ ਕਰਵਾਈ | ਲਾਇਨ ਆਸ਼ੂ ਮਾਰਕੰਡਾ ਨੇ ਵੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਰੋਸਾ ਜਤਾਇਆ ਕਿ ਹੁਣ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਮੰਚ ਤੋਂ ਹੋਰ ਵੀ ਤਨਦੇਹੀ ਦੇ ਨਾਲ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਇਸ ਪ੍ਰਾਜੈਕਟ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ | ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਕਲੱਬ ਸਕੱਤਰ ਲਾਇਨ ਸੰਤੋਖ ਰਾਜ ਸ਼ੋਕੀ ਟੂਰਾ, ਖ਼ਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ ਅਤੇ ਪੀ.ਆਰ.ਓ. ਲਾਇਨ ਵਿਜੇ ਅਰੋੜਾ ਤੋਂ ਇਲਾਵਾ ਲਾਇਨ ਅਮਨ ਸ਼ਰਮਾ, ਅਸ਼ੋਕ ਮਨੀਲਾ, ਮਿੰਚੂ ਕਸ਼ਯਪ, ਹਨੀ ਗੁਲਾਟੀ, ਪਵਨ ਚਾਵਲਾ, ਵਿਪਨ ਠਾਕੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਅਧਿਕਾਰੀਆਂ ਨੇ ਵਾਹਨਾਂ ਪਿੱਛੇ ਰਿਫਲੈਕਟਰ ਲਗਵਾਏ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।